Pics : 'ਲਿਪਸਟਿਕ ਅੰਡਰ...' ਦੀ ਅਭਿਨੇਤਰੀ ਅਹਾਨਾ ਨੇ ਮੁੜ ਬਿਕਨੀ 'ਚ ਦਿਖਾਇਆ ਬੋਲਡ ਅੰਦਾਜ਼

11/13/2017 4:38:47 PM

ਮੁੰਬਈ (ਬਿਊਰੋ)— ਫਿਲਮ 'ਲਿਪਸਟਿਕ ਅੰਡਰ ਮਾਈ ਬੁਰਕਾ' 'ਚ ਨਜ਼ਰ ਆਉਣ ਵਾਲੀ ਅਭਿਨੇਤਰੀ ਅਹਾਨਾ ਕੁਮਰਾ ਇਨ੍ਹੀਂ ਦਿਨੀਂ ਆਪਣੀ ਹੌਟਨੈੱਸ ਨੂੰ ਲੈ ਕੇ ਖੂਬ ਚਰਚਾ 'ਚ ਹੈ। ਹਾਲ ਹੀ 'ਚ ਅਹਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਹ ਬਿਕਨੀ ਪਹਿਣੇ ਬੇਹੱਦ ਹੌਟ ਨਜ਼ਰ ਆ ਰਹੀ ਹੈ।

PunjabKesari
ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਹਾਨਾ ਸਵੀਮਿੰਗ ਪੂਲ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਹਾਨਾ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਅਹਾਨਾ ਇਨ੍ਹੀਂ ਦਿਨੀਂ ਗੋਆ 'ਚ ਆਪਣੇ ਕੰਮ ਤੋਂ ਸਮਾਂ ਕੱਢ ਕੇ ਮਸਤੀ ਕਰ ਰਹੀ ਹੈ। ਅਹਾਨਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
'ਲਿਪਸਿਟਕ ਅੰਡਰ ਮਾਈ ਬੁਰਕਾ' 'ਚ ਅਹਾਨਾ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਹ ਫਿਲਮ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੀ ਸੀ। ਇਹ ਤਸਵੀਰਾਂ ਅਹਾਨਾ ਦੇ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News