''ਅਰਦਾਸ ਕਰਾਂ'' ਦੇ ਇਸ ਗੀਤ ''ਚ ਝਲਕੇ ''ਬਚਪਨ'' ਦੇ ਰੰਗ (ਵੀਡੀਓ)

7/11/2019 9:22:47 PM

ਜਲੰਧਰ (ਬਿਊਰੋ) — 19 ਜੁਲਾਈ ਨੂੰ ਬਹੁਤ ਹੀ ਸੰਜੀਦਾ ਵਿਸ਼ੇ 'ਤੇ ਆਧਾਰਿਤ ਪੰਜਾਬੀ ਫਿਲਮ 'ਅਰਦਾਸ ਕਰਾਂ' ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਹੁਣ ਤੱਕ 2 ਚੈਪਟਰ ਤੇ 2 ਗੀਤ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਹੈ। ਅੱਜ ਫਿਲਮ ਦਾ ਤੀਜਾ ਗੀਤ 'ਬਚਪਨ' ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ ਅਤੇ ਰਾਣਾ ਰਣਬੀਰ ਨੇ ਇਸ ਗੀਤ ਨੂੰ ਕਲਮਬੱਧ ਕੀਤਾ ਹੈ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ।ਦੱਸਣਯੋਗ ਹੈ ਕਿ ਰਾਣਾ ਰਣਬੀਰ ਨੇ ਆਪਣੀ ਫਿਲਮ 'ਅਸੀਸ' ਤੋਂ ਬਾਅਦ 'ਅਰਦਾਸ ਕਰਾਂ' ਲਈ ਫਿਲਮ 'ਬਚਪਨ' ਗੀਤ ਲਿਖਿਆ ਹੈ। ਇਹ ਗੀਤ ਹਰੇਕ ਇਨਸਾਨ ਦੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰਦਾ ਹੈ ਇਸ ਗੀਤ 'ਚ 'ਬਚਪਨ' ਦੇ ਰੰਗ ਨਜ਼ਰ ਆਉਂਦੇ ਹਨ।

'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਗਿੱਪੀ ਗਰੇਵਾਲ ਨੇ ਹੀ ਪ੍ਰੋਡਿਊਸ ਤੇ ਡਾਇਰੈਕਟ ਕੀਤਾ ਹੈ। ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਦੀ ਲਿਖੀ ਇਸ ਕਹਾਣੀ ਨੂੰ ਬਹੁਤ ਹੀ ਵੱਡੇ ਕੈਨਵਸ 'ਤੇ ਫਿਲਮਾਇਆ ਗਿਆ ਹੈ। ਫਿਲਮ ਵਿਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਸੀਮਾ ਕੌਸ਼ਲ, ਯੋਗਰਾਜ ਸਿੰਘ, ਸਪਨਾ ਪੱਬੀ, ਮਹਿਰ ਵਿੱਜ, ਜਪਜੀ ਖਹਿਰਾ, ਮਲਕੀਤ ਰੌਣੀ ਸਮੇਤ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰਾਂ ਨੇ ਕੰਮ ਕੀਤਾ ਹੈ। ਓਮਜੀ ਗਰੁੱਪ ਵੱਲੋਂ ਇਸ ਫਿਲਮ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News