ਮੋਹਾਲੀ 'ਚ ਪ੍ਰਮੋਸ਼ਨ ਦੌਰਾਨ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਦੀ ਜੋੜੀ ਨੇ ਲਾਈਆਂ ਰੌਣਕਾਂ

10/15/2018 5:33:04 PM

ਜਲੰਧਰ (ਬਿਊਰੋ)— ਕਾਫੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਆਟੇ ਦੀ ਚਿੜੀ' ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ, ਜਿਸ ਦਾ ਕਾਰਨ ਹੈ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ, ਜੋ ਪਹਿਲੀ ਵਾਰ ਪਰਦੇ 'ਤੇ ਇਕੱਠੀ ਨਜ਼ਰ ਆਵੇਗੀ। ਅੱਜਕਲ ਇਹ ਜੋੜੀ ਫਿਲਮ ਦੇ ਪ੍ਰਚਾਰ 'ਚ ਰੁੱਝੀ ਹੋਈ ਹੈ। ਹਾਲ ਹੀ 'ਚ ਇਹ ਦੋਵੇਂ ਆਪਣੀ ਫਿਲਮ 'ਆਟੇ ਦੀ ਚਿੜੀ' ਦੀ ਪ੍ਰਮੋਸ਼ਨ ਦੌਰਾਨ ਮੋਹਾਲੀ ਪਹੁੰਚੇ, ਜਿੱਥੇ ਦਰਸ਼ਕਾਂ ਸਾਹਮਣੇ ਦੋਹਾਂ ਨੇ ਖੂਬ ਰੰਗ ਬੰਨ੍ਹਿਆ। ਇਸ ਮੌਕੇ ਅੰਮ੍ਰਿਤ-ਨੀਰੂ ਨੇ ਸਟੇਜ ਪਰਫਾਰਮੈਂਸ ਦੌਰਾਨ ਦਰਸ਼ਕਾਂ ਨੂੰ ਝੂਮਣ ਲਾਇਆ ਤੇ ਫਿਲਮ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ ਪੈਦਾ ਕੀਤਾ। ਇਸ ਦੌਰਾਨ ਦੋਹਾਂ ਦੀ ਕੈਮਿਸਟਰੀ ਬੇਹੱਦ ਦੇਖਣਯੋਗ ਸੀ। ਇਸ ਦੌਰਾਨ ਇਨ੍ਹਾਂ ਦੋਹਾਂ ਤੋਂ ਇਲਾਵਾ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਇਕ ਪ੍ਰੈੱਸ ਕਾਨਫਰੰਸ 'ਚ ਪਹੁੰਚੇ ਸਨ, ਜਿਥੇ ਦੋਵਾਂ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲਿਆ ਸੀ। ਇਸ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਸਨ। 

PunjabKesari
ਦੱਸ ਦੇਈਏ ਕਿ ਹੁਣ ਤੱਕ 'ਆਟੇ ਦੀ ਚਿੜੀ' ਦੇ 2 ਗੀਤ 'ਬਲੱਡ ਵਿੱਚ ਤੂੰ' ਅਤੇ 'ਲਵ ਯੂ ਨੀ ਮੁਟਿਆਰੇ' ਰਿਲੀਜ਼ ਹੋਏ ਹਨ, ਜਿਸ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ ਆਪਣੀ ਘੋਸ਼ਣਾ ਤੋਂ ਹੀ ਸੁਰਖੀਆਂ ਦਾ ਹਿੱਸਾ ਰਹੀ ਹੈ। ਇਸ ਫਿਲਮ 'ਚ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਤੋਂ ਇਲਾਵਾ ਤਜਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਦਿਲਾਵਰ ਸਿੱਧੂ, ਪ੍ਰਕਾਸ਼ ਜਾਦੂ ਅਤੇ ਅਨਮੋਲ ਵਰਮਾ ਵਰਗੇ ਕਲਾਕਾਰ ਮੁੱਖ ਭੂਮਿਕਾ 'ਚ ਹਨ। 'ਆਟੇ ਦੀ ਚਿੜੀ' ਇਕ ਕਾਮੇਡੀ ਫਿਲਮ ਹੈ, ਜਿਸ 'ਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸਰਸ ਅੰਦਾਜ਼ 'ਚ ਪੇਸ਼ ਕੀਤਾ ਗਿਆ ਹੈ।

 
 
 
 
 
 
 
 
 
 
 
 
 
 

it was fun performing in front of amazing CHANDIGARH UNIVERSITY crowd💥💥...next stop VR PUNJaB MALL MOHALI KHARAR road tomorrow with @neerubajwa @kulwinderbilla @shivjot.official @bjayrandhawa @nishabano sandeep brar preeto sahwney🙏🏽🙏🏽

A post shared by Amrit Maan (@amritmaan106) on Oct 12, 2018 at 4:11am PDT

ਫਿਲਮ ਦੇ ਨਿਰਦੇਸ਼ਕ ਹੈਰੀ ਭੱਟੀ ਹਨ ਅਤੇ ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਇਸ ਦੀ ਸ਼ੂਟਿੰਗ ਪੰਜਾਬ ਅਤੇ ਕੈਨੇਡਾ 'ਚ ਕੀਤੀ ਗਈ ਹੈ। ਪੂਰੇ ਪ੍ਰੋਜੈਕਟ ਨੂੰ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਪ੍ਰੋਡਿਊਸ ਕੀਤਾ ਹੈ। ਇਨ੍ਹਾਂ ਦੇ ਨਾਲ ਜੀ. ਆਰ. ਐਸ. ਛੀਨਾ (ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ। ਇਹ ਫਿਲਮ 19 ਅਕਤੂਬਰ 2018 ਨੂੰ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News