'ਆਟੇ ਦੀ ਚਿੜੀ' ਦੀ ਬਦਲੀ ਰਿਲੀਜ਼ਿੰਗ ਡੇਟ, ਹੁਣ ਇਕ ਦਿਨ ਪਹਿਲਾਂ ਹੋਵੇਗੀ ਰਿਲੀਜ਼

10/16/2018 11:44:42 AM

ਜਲੰਧਰ(ਬਿਊਰੋ)— 19 ਅਕਤੂਬਰ ਨੂੰ ਸਿਨੇਮਾਘਰ ਦਾ ਸ਼ਿੰਗਾਰ ਬਣਨ ਵਾਲੀ ਪੰਜਾਬੀ ਫਿਲਮ 'ਆਟਾ ਦੀ ਚਿੜੀ' ਦੀ ਰਿਲੀਜ਼ਿੰਗ ਡੇਟ ਬਦਲ ਚੁੱਕੀ ਹੈ। ਜੀ ਹਾਂ, ਇਹ ਫਿਲਮ ਪਹਿਲਾਂ 19 ਅਕਤੂਬਰ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਇਹ ਫਿਲਮ 18 ਅਕਤੂਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੋਸਟਰ ਸ਼ੇਅਰ ਕਰਦਿਆ ਦਿੱਤੀ। ਇਸ ਫਿਲਮ 'ਚ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ ਪਹਿਲੀ ਵਾਰ ਪਰਦੇ 'ਤੇ ਇਕੱਠੀ ਨਜ਼ਰ ਆਉਣ ਵਾਲੀ ਹੈ। ਇਸ ਮਸ਼ਹੂਰ ਜੋੜੀ ਦੇ ਨਾਲ ਹੀ ਫਿਲਮ 'ਚ ਕਈ ਮਸ਼ਹੂਰ ਕਲਾਕਾਰ ਮੌਜੂਦ ਹਨ ਜਿਵੇਂ ਕਿ ਤਜਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਦਿਲਾਵਰ ਸਿੱਧੂ, ਪ੍ਰਕਾਸ਼ ਜਾਦੂ ਤੇ ਅਨਮੋਲ ਵਰਮਾ। ਰਿਲੀਜ਼ ਹੋਏ ਟਰੇਲਰ ਮੁਤਾਬਕ 'ਆਟੇ ਦੀ ਚਿੜੀ' ਇਕ ਕਾਮੇਡੀ ਫਿਲਮ ਹੈ, ਜਿਸ 'ਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸ ਰਸ ਅੰਦਾਜ਼ 'ਚ ਪੇਸ਼ ਕੀਤਾ ਗਿਆ ਹੈ।

PunjabKesari
ਦੱਸ ਦੇਈਏ ਕਿ ਫਿਲਮ ਦਾ ਨਿਰਦੇਸ਼ਕ ਹੈਰੀ ਭੱਟੀ ਨੇ ਕੀਤਾ ਹੈ ਅਤੇ ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਆਪਣੀ ਨਵੀਂ ਫਿਲਮ ਬਾਰੇ ਗੱਲ ਕਰਦੇ ਹੋਏ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਕਿਹਾ ਕਿ ਉਨ੍ਹਾਂ ਇਹ ਫੈਸਲਾ ਲਿਆ ਹੈ ਕਿ ਕਾਲਜ ਦੀ ਤਰ੍ਹਾਂ ਹੀ ਜਿੱਥੇ ਉਹ ਕੋਸ਼ਿਸ਼ ਕਰਦੇ ਹਨ ਬੱਚਿਆਂ ਨੂੰ ਸਿਖਾਉਣ ਦੀ ਅਤੇ ਵਧੀਆ ਇਨਸਾਨ ਬਣਾਉਣ ਦੀ, ਉਥੇ ਉਨ੍ਹਾਂ ਦੀਆਂ ਫਿਲਮਾਂ ਵੀ ਕੁਝ ਸਿਖਾਉਣ ਦੀ ਕੋਸ਼ਿਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ ਦੀਆਂ ਫਿਲਮਾਂ ਕੋਈ ਨਾ ਕੋਈ ਸੰਦੇਸ਼ ਜ਼ਰੂਰ ਦੇਣ ਅਤੇ ਦਰਸ਼ਕਾਂ 'ਤੇ ਕੋਈ ਨਾ ਕੋਈ ਪ੍ਰਭਾਵ ਜ਼ਰੂਰ ਪਾਉਣ। ਆਟੇ ਦੀ ਚਿੜੀ ਨੂੰ ਪੂਰੇ ਸੰਸਾਰ ਭਰ ਵਿਚ ਮੁਨੀਸ਼ ਸਾਹਨੀ ਦੀ ਕੰਪਨੀ ਓਮਜੀ ਗਰੁੱਪ ਵਲੋਂ ਡਿਸਟ੍ਰੀਬਿਊਟ ਕੀਤਾ ਜਾਵੇਗਾ। 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News