ਬਲੈਕ ਗਾਊਨ ''ਚ ਐਸ਼ਵਰਿਆ ਦਾ ਕਾਤਿਲਾਨਾ ਅੰਦਾਜ਼, ਤਸਵੀਰਾਂ ਦੇਖ ਵਧਣਗੀਆਂ ਧੜਕਨਾਂ

7/17/2018 4:20:26 PM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਅਤੇ ਸਾਬਕਾ ਵਿਸ਼ਵ ਸੁੰਦਰੀ ਐਸ਼ਵਰਿਆ ਰਾਏ ਬੱਚਨ ਉਂਝ ਤਾਂ ਆਪਣੀ ਨਿੱਜੀ ਜ਼ਿੰਦਗੀ ਨੂੰ ਜਨਤਕ ਨਾ ਕਰਨ ਲਈ ਜਾਣੀ ਜਾਂਦੀ ਹੈ। ਜਦੋਂ ਤੋਂ ਉਸ ਨੇ ਸੋਸ਼ਲ ਮੀਡੀਆ 'ਚ ਐਂਟਰੀ ਕੀਤੀ ਹੈ, ਉਦੋਂ ਤੋਂ ਉਸ ਦੇ ਪ੍ਰਸ਼ੰਸਕਾਂ ਨੂੰ ਰੋਜ਼ਾਨਾ ਕੁਝ ਨਾ ਕੁਝ ਨਵਾਂ ਜਾਣਨ ਲਈ ਉਤਸੁਕ ਰਹਿੰਦੇ ਹਨ।
PunjabKesari
ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਐਸ਼ਵਰਿਆ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਬਲੈਕ ਰੰਗ ਦੀ ਡਰੈੱਸ ਪਾਈ ਸੀ, ਜਿਸ ਉਹ ਬੇਹੱਦ ਸ਼ਾਨਦਾਰ ਨਜ਼ਰ ਆ ਰਹੀ ਹੈ। 
PunjabKesari
ਦੱਸਣਯੋਗ ਹੈ ਕਿ ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਸਭ ਤੋਂ ਜ਼ਿਆਦਾ ਪਸੰਦ ਕੀਤੀਆਂ ਜਾਣ ਵਾਲੀਆਂ ਸਟਾਰ ਮੌਮ-ਸਟਾਰ ਕਿੱਡਜ਼ ਦੀਆਂ ਜੋੜੀਆਂ 'ਚੋਂ ਇਕ ਹੈ।
PunjabKesari
ਇਹ ਗੱਲ ਕਿਸੇ ਤੋਂ ਵੀ ਲੁਕੀ ਨਹੀਂ ਹੈ ਕਿ ਐਸ਼ਵਰਿਆ ਆਪਣੀ ਧੀ ਨੂੰ ਲੈ ਕੇ ਸੁਪਰ ਪ੍ਰੋਟੈਕਟਿਵ ਹੈ। ਉਹ ਹਮੇਸ਼ਾ ਹੀ ਆਰਾਧਿਆ ਨੂੰ ਆਪਣੇ ਕੋਲ ਰੱਖਣਾ ਪਸੰਦ ਕਰਦੀ ਹੈ। ਇਨ੍ਹੀਂ ਦਿਨੀਂ ਆਰਾਧਿਆ ਮਾਂ ਨਾਲ ਪੈਰਿਸ 'ਚ ਇੰਜੁਆਏ ਕਰ ਰਹੀ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News