''ਅੱਖਰ'' ਗੀਤ ''ਚ ਦਿਖੀ ਅਮਰਿੰਦਰ ਗਿੱਲ ਤੇ ਸਰਗੁਣ ਮਹਿਤਾ ਦੀ ਕਿਊਟ ਕੈਮਿਸਟਰੀ (ਵੀਡੀਓ)
4/25/2017 3:15:26 PM
ਜਲੰਧਰ— 12 ਮਈ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ''ਲਹੌਰੀਏ'' ਦੇ ਗੀਤ ''ਅੱਖਰ'' ਦੀ ਵੀਡੀਓ ਰਿਲੀਜ਼ ਹੋ ਗਈ ਹੈ। ਗੀਤ ''ਚ ਅਮਰਿੰਦਰ ਗਿੱਲ ਤੇ ਸਰਗੁਣ ਮਹਿਤਾ ਦੀ ਕਿਊਟ ਕੈਮਿਸਟਰੀ ਨਜ਼ਰ ਆ ਰਹੀ ਹੈ। ਸ਼ਰਾਰਤਾਂ ਭਰੇ ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਆਵਾਜ਼ ਦਿੱਤੀ ਹੈ। ਗੀਤ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ, ਜਦਕਿ ਇਸ ਦੇ ਬੋਲ ਸੁਰਿੰਦਰ ਸਾਧਪੁਰੀ ਨੇ ਲਿਖੇ ਹਨ।
ਜ਼ਿਕਰਯੋਗ ਹੈ ਕਿ ਫਿਲਮ ''ਚ ਅਮਰਿੰਦਰ ਗਿੱਲ ਤੇ ਸਰਗੁਣ ਮਹਿਤਾ ਤੋਂ ਇਲਾਵਾ ਯੁਵਰਾਜ ਹੰਸ, ਨਿਮਰਤ ਖਹਿਰਾ, ਗੁੱਗੂ ਗਿੱਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੋਬੀ ਧਾਲੀਵਾਲ ਤੇ ਰਾਜੀਵ ਠਾਕੁਰ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਅੰਬਰਦੀਪ ਸਿੰਘ ਵਲੋਂ ਡਾਇਰੈਕਟ ਕੀਤੀ ਗਈ ਹੈ, ਜਿਸ ਨੂੰ ਅੰਬਰਦੀਪ ਸਿੰਘ ਤੇ ਕਾਰਜ ਗਿੱਲ ਨੇ ਪ੍ਰੋਡਿਊਸ ਕੀਤਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ