ਰਾਮ ਰਹੀਮ ਮਾਮਲਾ : ਅਕਸ਼ੇ ਦੇ ਸਮਰਥਨ 'ਚ ਖੜ੍ਹੇ ਹੋਏ ਇਹ ਪੰਜਾਬੀ ਸਿਤਾਰੇ

Tuesday, November 13, 2018 9:57 AM
ਰਾਮ ਰਹੀਮ ਮਾਮਲਾ : ਅਕਸ਼ੇ ਦੇ ਸਮਰਥਨ 'ਚ ਖੜ੍ਹੇ ਹੋਏ ਇਹ ਪੰਜਾਬੀ ਸਿਤਾਰੇ

ਮੁੰਬਈ(ਬਿਊਰੋ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਵੀ ਹੁਣ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਰਡਾਰ 'ਤੇ ਹਨ। ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਅਕਸ਼ੈ ਕੁਮਾਰ ਨੇ ਟਵੀਟ ਕਰਕੇ ਸਪਸ਼ਟੀਕਰਨ ਦਿੱਤਾ। ਅਕਸ਼ੈ ਕੁਮਾਰ ਨੇ ਆਪਣੇ ਆਫੀਸ਼ੀਅਲ ਪੇਜ 'ਤੇ ਇਕ ਟਵੀਟ ਕਰਕੇ ਕਿਹਾ ਕਿ, ''ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਰਾਮ ਰਹੀਮ ਨੂੰ ਨਹੀਂ ਮਿਲਿਆ।

 

ਸੋਸ਼ਲ ਮੀਡੀਆ ਰਾਹੀਂ ਮੈਨੂੰ ਪਤਾ ਲੱਗਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਅਫਵਾਹਾਂ 'ਚ ਇਕ ਮੀਟਿੰਗ ਦੀ ਗੱਲ ਕੀਤੀ ਜਾ ਰਹੀ ਹੈ, ਜਿਸ 'ਚ ਸੁਖਬੀਰ ਬਾਦਲ ਵੀ ਸ਼ਾਮਲ ਸਨ। ਮੈਨੂੰ ਇਹ ਵੀ ਪਤਾ ਲੱਗਾ ਹੈ ਕਿ ਕਿਸੇ ਵੇਲੇ ਗੁਰਮੀਤ ਰਾਮ ਰਹੀਮ ਮੇਰੇ ਰਿਹਾਇਸ਼ੀ ਇਲਾਕੇ ਜੁਹੂ ਮੁੰਬਈ 'ਚ ਰਿਹਾ ਸੀ ਪਰ ਅਸੀਂ ਕਦੇ ਵੀ ਨਹੀਂ ਮਿਲੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਮੈਂ ਅਜਿਹੀਆਂ ਫਿਲਮਾਂ ਹੀ ਕੀਤੀਆਂ ਹਨ, ਜਿਹੜੀਆਂ ਪੰਜਾਬੀ ਸੱਭਿਆਚਾਰ ਅਤੇ ਸਿੱਖਾਂ ਦੇ ਇਤਿਹਾਸ ਨੂੰ ਪ੍ਰਮੋਟ ਕਰਦੀਆਂ ਹਨ। ਮੇਰੇ ਲਈ ਸਿੱਖ ਧਰਮ ਲਈ ਬਹੁਤ ਇਜ਼ੱਤ ਹੈ। ਮੈਂ ਕਦੇ ਅਜਿਹਾ ਕੁਝ ਨਹੀਂ ਕਰਾਂਗਾ, ਜੋ ਕਦੇ ਮੇਰੇ ਪੰਜਾਬੀ ਭੈਣਾਂ ਅਤੇ ਭਰਾਵਾਂ ਨੂੰ ਦੁੱਖ ਪਹੁੰਚਾਵੇ।''

 

ਦੱਸ ਦੇਈਏ ਕਿ ਅਕਸ਼ੈ ਕੁਮਾਰ ਦੇ ਇਸ ਟਵੀਟ ਤੋਂ ਬਾਅਦ ਹੁਣ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਐਕਟਰ ਤੇ ਗਾਇਕ ਗਿੱਪੀ ਗਰੇਵਾਲ, ਰੈਪਰ ਬਾਦਸ਼ਾਹ ਅਤੇ ਗੁਰੂ ਰੰਧਾਵਾ ਨੇ ਟਵੀਟ ਕਰਕੇ ਉਨ੍ਹਾਂ ਦਾ ਸਮਰਥਨ ਕੀਤਾ ਹੈ। 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਵੀ ਬਾਦਲ ਪਿਓ-ਪੁੱਤਰ ਨੂੰ ਭੇਜੇ ਗਏ ਸੰਮਨ ਭੇਜੇ ਗਏ ਸਨ ਪਰ ਬਾਦਲਾਂ ਨੇ ਇਨ੍ਹਾਂ ਨੂੰ ਨਾਕਾਰ ਦਿੱਤਾ ਸੀ। ਸੱਚਾਈ ਇਹ ਹੈ ਸਿੱਟ ਵਲੋਂ ਭੇਜੇ ਗਏ ਇਨ੍ਹਾਂ ਸੰਮਨਾਂ ਨੂੰ ਹੁਣ ਉਹ ਨਾਕਾਰ ਨਹੀਂ ਸਕਦੇ ਅਤੇ ਉਨ੍ਹਾਂ ਦੀ ਜਵਾਬ ਤਲਬੀ ਹਰ ਹਾਲ ਜ਼ਰੂਰੀ ਹੈ। ਇਸ ਮਾਮਲੇ ਵਿਚ ਅਭਿਨੇਤਾ ਅਕਸ਼ੈ ਕੁਮਾਰ ਨੂੰ ਜਾਰੀ ਕੀਤੇ ਸੰਮਨਾਂ ਬਾਰੇ ਵਿਚਾਰ ਕਰੀਏ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਅਕਸ਼ੈ ਨੇ 20 ਸਤੰਬਰ 2015 ਨੂੰ ਆਪਣੇ ਫਲੈਟ 'ਚ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਰਮਿਆਨ ਬੈਠਕ ਕਰਵਾਈ ਸੀ। ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ। ਇਸ ਬੈਠਕ ਦੌਰਾਨ ਹੀ ਡੇਰਾ ਮੁਖੀ ਦੀ ਫਿਲਮ ਨੂੰ ਪੰਜਾਬ 'ਚ ਰਿਲੀਜ਼ ਕਰਨ 'ਤੇ ਮੋਹਰ ਲੱਗੀ ਸੀ। ਇਸ ਫਿਲਮ ਨੂੰ ਪੰਜਾਬ 'ਚ ਰਿਲੀਜ਼ ਕਰਵਾਉਣ ਦਾ ਮੰਤਵ ਫਿਲਮ ਦੀ ਕਮਾਈ ਨੂੰ ਵਧਾਉਣਾ ਸੀ।

PunjabKesari

 


About The Author

sunita

sunita is content editor at Punjab Kesari