ਐਮੀ ਵਿਰਕ ਨੂੰ ਮਿਲੀ ਦੂਜੀ ਬਾਲੀਵੁੱਡ ਫਿਲਮ, ਫਾਈਟਰ ਪਾਇਲਟ ਦਾ ਨਿਭਾਉਣਗੇ ਕਿਰਦਾਰ

Monday, September 2, 2019 9:12 AM

ਮੁੰਬਈ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਐਮੀ ਵਿਰਕ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ’ਚ ਵੀ ਵੱਡੀਆਂ ਬੁਲੰਦੀਆਂ ਹਾਸਲ ਕੀਤੀਆਂ ਹਨ। ਆਪਣੀ ਡੈਬਿਊ ਫਿਲਮ ‘83’ ਦੀ ਸ਼ੂਟਿੰਗ ਤੋਂ ਬਾਅਦ ਹੁਣ ਐਮੀ ਵਿਰਕ ਦੀ ਝੋਲੀ ’ਚ ਇਕ ਹੋਰ ਬਾਲੀਵੁੱਡ ਫਿਲਮ ਆ ਚੁੱਕੀ ਹੈ। ਜੀ ਹਾਂ, ਇਸ ਗੱਲ ਦੀ ਜਾਣਕਾਰੀ ਐਮੀ ਵਿਰਕ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਦੱਸ ਦਈਏ ਕਿ ਐਮੀ ਵਿਰਕ ਦੀ ਦੂਜੀ ਬਾਲੀਵੁੱਡ ਫਿਲਮ ਦਾ ਨਾਂ ‘ਭੁਜ ਦਿ ਪ੍ਰਾਈਡ ਆਫ ਇੰਡੀਆ’ ਹੈ। ਇਸ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਦੀਆਂ ਤਸਵੀਰਾਂ ਐਮੀ ਵਿਰਕ ਨੇ ਇੰਸਟਾਗ੍ਰਾਮ ਅਕਾਊਂਟ ਦੀ ਸੋਟਰੀ ’ਚ ਸ਼ੇਅਰ ਕੀਤੀਆਂ ਹਨ। 

PunjabKesari
ਦੱਸਣਯੋਗ ਹੈ ਕਿ ਫਿਲਮ ‘ਭੁਜ ਦਿ ਪ੍ਰਾਈਡ ਆਫ ਇੰਡੀਆ’ ’ਚ ਬਾਲੀਵੁੱਡ ਐਕਟਰ ਅਜੇ ਦੇਵਗਨ ਮੁੱਖ ਭੂਮਿਕਾ ’ਚ ਹਨ। ਅਜੇ ਦੇਵਗਨ ਇਸ ਫਿਲਮ ’ਚ ਸੁਕੁਆਰਡਨ ਲੀਡਰ ਵਿਜੇ ਕਾਰਣਿਕ ਦਾ ਕਿਰਦਾਰ ਨਿਭਾ ਰਹੇ ਹਨ। ਇਹ ਫਿਲਮ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਹੈ। ਵਿਜੇ ਕਾਰਣਿਕ 1971 ਦੇ ਭਾਰਤ ਪਾਕਿਸਤਾਨ ਯੁੱਧ ਸਮੇਂ ਭੁਜ ਏਅਰਪੋਰਟ ਦੇ ਇੰਚਾਜਰ ਸਨ। ਵਿਜੇ ਕਾਰਣਿਕ ਤੇ ਉਨ੍ਹਾਂ ਦੀ ਟੀਮ ਅਤੇ 300 ਸਥਾਨਕ ਮਹਿਲਾਵਾਂ ਦੇ ਕਾਰਨ ਵਾਯੂ ਸੈਨਾ ਦੀ ਏਅਰਸਟ੍ਰਿਪ ਦੀ ਮੁਰੰਮਤ ਹੋ ਸਕੀ ਸੀ ਅਤੇ ਪਾਕਿਸਤਾਨ ਨੂੰ ਜਵਾਬ ਦਿੱਤਾ ਜਾ ਸਕਿਆ ਸੀ। ਅਭਿਸ਼ੇਕ ਦੁਧਾਇਆ ਵਲੋਂ ਫਿਲਮ ਨੂੰ ਡਾਇਰੈਕਟ ਕੀਤਾ ਜਾ ਰਿਹਾ ਹੈ।

PunjabKesari
ਅਜੇ ਦੇਵਗਨ ਇਸ ਪ੍ਰੋਜੈਕਟ ਨੂੰ ਲੀਡ ਕਰ ਰਹੇ ਹਨ ਅਤੇ ਐਮੀ ਵਿਰਕ ਤੋਂ ਇਲਾਵਾ ਸੰਜੇ ਦੱਤ, ਸੋਨਾਕਸ਼ੀ ਸਿਨ੍ਹਾ, ਪਰਿਣੀਤੀ ਚੋਪੜਾ ਵੀ ਫਿਲਮ ’ਚ ਅਹਿਮ ਕਿਰਦਾਰ ’ਚ ਨਜ਼ਰ ਆਉਣਗੇ। ਐਮੀ ਵਿਰਕ ‘ਭੁਜ ਦਿ ਪ੍ਰਾਈਡ ਆਫ ਇੰਡੀਆ’ ’ਚ ਸੁਕੁਆਰਡਨ ਲੀਡਰ ਫਾਈਟਰ ਪਾਇਲਟ ਦਾ ਕਿਰਦਾਰ ਨਿਭਾਉਣ ਵਾਲੇ ਹਨ।


Edited By

Sunita

Sunita is news editor at Jagbani

Read More