ਅਮਰਿੰਦਰ ਗਿੱਲ ਦੀ ਫਿਲਮ ''ਲਹੌਰੀਏ'' ਦਾ ਦੂਜਾ ਆਡੀਓ ਟਰੈਕ ''ਚੁੰਨੀ'' ਹੋਇਆ ਰਿਲੀਜ਼

4/24/2017 3:44:50 PM

ਜਲੰਧਰ— ਪੰਜਾਬੀ ਗਾਇਕ ਅਤੇ ਮਸ਼ਹੂਰ ਪਾਲੀਵੁੱਡ ਅਭਿਨੇਤਾ ਅਮਰਿੰਦਰ ਗਿੱਲ ਅਤੇ ਅਭਿਨੇਤਰੀ ਗਰਗੁਣ ਮਹਿਤਾ ਦੀ ਆਉਣ ਵਾਲੀ ਫਿਲਮ ''ਲਹੌਰੀਏ'' ਦਾ ਦੂਜਾ ਆਡੀਓ ਟਰੈਕ ''ਚੁੰਨੀ'' ਅੱਜ ਯੂ.ਟਿਊਬ ''ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਆਪਣੀ ਸੁਰੀਲੀ ਆਵਾਜ਼ ''ਚ ਗਾਇਆ ਹੈ। ''ਲਹੌਰੀਏ'' ਦੇ ਗੀਤ ''ਚੁੰਨੀ'' ਨੂੰ ਪ੍ਰੀਤ ਮਾਂਗਟ ਨੇ ਕਲਮਬੱਧ ਕੀਤਾ ਹੈ। ਅਮਰਿੰਦਰ ਗਿੱਲ ਦੇ ਇਸ ਗੀਤ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

ਅਮਰਿੰਦਰ ਗਿੱਲ ਦੀ ਫਿਲਮ ''ਲਹੌਰੀਏ'' ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ''ਚ ਅਮਰਿੰਦਰ ਤੇ ਸਰਗੁਣ ਤੋਂ ਇਲਾਵਾ ਯੁਵਰਾਜ ਹੰਸ, ਨਿਮਰਤ ਖਹਿਰਾ, ਗੁੱਗੂ ਗਿੱਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੋਬੀ ਧਾਲੀਵਾਲ ਤੇ ਰਾਜੀਵ ਠਾਕੁਰ ਵੀ ਅਦਾਕਾਰੀ ਦਿਖਾਉਂਦੇ ਨਜ਼ਰ ਆਉਣਗੇ। ਫਿਲਮ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ ਤੇ ਇਸ ਦਾ ਨਿਰਦੇਸ਼ਨ ਵੀ ਖੁਦ ਉਨ੍ਹਾਂ ਨੇ ਹੀ ਕੀਤਾ ਹੈ। ਫਿਲਮ 12 ਮਈ ਨੂੰ ਸਿਨੇਮਾਘਰਾਂ ''ਚ ਰਿਲੀਜ਼ ਹੋਵੇਗੀ। ਦਰਸ਼ਕਾਂ ਨੂੰ ਅਮਰਿੰਦਰ ਗਿੱਲ ਦੀ ''ਲੌਹਰੀਏ'' ਨੂੰ ਬੇਸਬਰੀ ਨਾਲ ਉਡੀਕ ਰਹੇ ਹਨ।


ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News