ਸਾਰਿਆਂ ਨੂੰ ਛੱਡ ਜਦੋਂ ਹਿਮਾਂਸ਼ੀ ਖੁਰਾਣਾ ਪਿੱਛੇ ਲੱਗੇ ਅੰਮ੍ਰਿਤ ਮਾਨ, ਵੀਡੀਓ ਹੈ ਦਿਲਚਸਪ

Sunday, November 4, 2018 10:17 AM
ਸਾਰਿਆਂ ਨੂੰ ਛੱਡ ਜਦੋਂ ਹਿਮਾਂਸ਼ੀ ਖੁਰਾਣਾ ਪਿੱਛੇ ਲੱਗੇ ਅੰਮ੍ਰਿਤ ਮਾਨ, ਵੀਡੀਓ ਹੈ ਦਿਲਚਸਪ

ਜਲੰਧਰ(ਬਿਊਰੋ)— ਵੱਖ-ਵੱਖ ਗੀਤਾਂ ਨਾਲ ਦਰਸ਼ਕਾਂ ਦੇ ਟੁੰਬਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਸਿਤਾਰੇ ਇਨ੍ਹੀਂ ਦਿਨੀਂ ਬੁਲੰਦੀਆਂ 'ਤੇ ਹਨ। ਦਰਅਸਲ ਹਾਲ ਹੀ 'ਚ ਅੰਮ੍ਰਿਤ ਮਾਨ ਦੀ ਫਿਲਮ 'ਆਟੇ ਦੀ ਚਿੜੀ' ਰਿਲੀਜ਼ ਹੋਈ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਮੁੜ ਅੰਮ੍ਰਿਤ ਮਾਨ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਜੀ ਹਾਂ, ਇਸ ਵਾਰ ਅੰਮ੍ਰਿਤ ਮਾਨ ਆਪਣੇ ਨਵੇਂ ਗੀਤ 'ਕੋਲਰ ਬੋਨ' ਨਾਲ ਦਰਸ਼ਕਾਂ ਦੀ ਕਚਿਹਰੀ 'ਚ ਹਾਜ਼ਰੀ ਲਵਾਉਣ ਜਾ ਰਹੇ ਹਨ। ਉਨ੍ਹਾਂ ਦਾ ਇਹ ਗੀਤ 6 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਆਫੀਸ਼ਾਅਲ ਅਕਾਊਂਟ 'ਤੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਵੀਡੀਓ 'ਚ ਉਨ੍ਹਾਂ ਨਾਲ ਮਸ਼ਹੂਰ ਮਾਡਲ ਹਿਮਾਂਸ਼ੀ ਖੁਰਾਣਾ ਵੀ ਨਜ਼ਰ ਆ ਰਹੀ ਹੈ। ਇਸ ਗੀਤ 'ਚ ਅੰਮ੍ਰਿਤ ਮਾਨ ਤੇ ਹਿਮਾਂਸ਼ੀ ਖੁਰਾਣਾ ਦੀ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲ ਸਕਦੀ ਹੈ। 

 

 
 
 
 
 
 
 
 
 
 
 
 
 
 

aagya ji TEASER apne gaane COLLAR BONE da💣 full video on 6th NOVEMBER Ft. @iamhimanshikhurana label @bambbeats_official music @desi_crew video TRU MAKERS online promotions @goldmediaa💣

A post shared by Amrit Maan (@amritmaan106) on Nov 2, 2018 at 5:52am PDT

ਦੱਸ ਦੇਈਏ ਕਿ ਅੰਮ੍ਰਿਤ ਮਾਨ ਦੀ 'ਕੋਲਰ ਬੋਨ' ਗੀਤ ਨੂੰ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਗੀਤ 'ਚ ਉਹ 'ਕੋਲਰ ਬੋਨ 'ਤੇ ਜੱਟੀ ਦੇ ਟੈਟੂ ਦੀ ਤਾਰੀਫ ਕਰਦੇ ਨਜ਼ਰ ਆ ਰਹ ਹਨ। ਇਸ ਤੋਂ ਪਹਿਲਾਂ ਅੰਮ੍ਰਿਤ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ, ਜਿਨ੍ਹਾਂ 'ਚ  'ਪੈੱਗ ਦੀ ਵਾਸ਼ਨਾ', 'ਬੰਬ ਜੱਟ' ਵਰਗੇ ਕਈ ਹਿੱਟ ਗੀਤ ਸ਼ਾਮਲ ਹਨ।

 


Edited By

Sunita

Sunita is news editor at Jagbani

Read More