ਪ੍ਰਮੋਸ਼ਨ ਦੌਰਾਨ ਅੰਮ੍ਰਿਤ ਮਾਨ ਨੇ ਕਾਲਜ 'ਚ ਲਾਈ ਰੌਣਕ, ਲੁੱਟੀ ਮਹਿਫਲ (ਵੀਡੀਓ)

Thursday, October 11, 2018 11:36 AM

ਜਲੰਧਰ(ਬਿਊਰੋ)— ਚਿਰਾਂ ਤੋਂ ਉਡੀਕੀ ਜਾਣ ਵਾਲੀ ਫਿਲਮ 'ਆਟੇ ਦੀ ਚਿੜੀ' ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ, ਜਿਸ ਦਾ ਕਾਰਨ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ, ਜੋ ਪਹਿਲੀ ਵਾਰ ਪਰਦੇ 'ਤੇ ਇਕੱਠੀ ਨਜ਼ਰ ਆਵੇਗੀ। ਕੁਝ ਦਿਨ ਪਹਿਲਾਂ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਆਪਣੀ ਫਿਲਮ ਦੀ ਪ੍ਰਮੋਸ਼ਨ ਲਈ ਇਕ ਪ੍ਰੈੱਸ ਕਾਨਫਰੰਸ 'ਚ ਪਹੁੰਚੇ ਸਨ, ਜਿਥੇ ਦੋਵਾਂ ਸਟਾਈਲਿਸ਼ ਲੁੱਕ ਦੇਖਣ ਨੂੰ ਮਿਲਿਆ ਸੀ।

PunjabKesari

ਇਸ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਹਾਲ ਹੀ 'ਚ ਅੰਮ੍ਰਿਤ ਮਾਨ ਆਪਣੇ ਕਾਲਜ 'ਚ ਗਿਆ, ਜਿਥੇ ਉਨ੍ਹਾਂ ਨੇ ਡਿਗਰੀ ਹਾਸਲ ਕੀਤੀ। ਇਥੇ ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ ਤੇ ਪੇਸ਼ਕਾਰੀ ਦਿੱਤੀ।

PunjabKesari

ਦੱਸ ਦੇਈਏ ਕਿ ਕਾਲਜ 'ਚ ਆਪਣੀ ਆਉਣ ਵਾਲੀ ਫਿਲਮ 'ਆਟੇ ਦੀ ਚਿੜੀ' ਦੀ ਪ੍ਰਮੋਸ਼ਨ ਲਈ ਗਏ ਸਨ, ਜਿਥੇ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਫਿਲਮ ਦੇਖਣ ਦੀ ਅਪੀਲ ਕੀਤੀ। ਇਸ ਦੌਰਾਨ ਦੀ ਇਕ ਵੀਡੀਓ ਅੰਮ੍ਰਿਤ ਮਾਨ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ, ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ''jithey degree complete kiti and 4 saal study kiti..apne e college SVIET vich perform karke bht vadia laggya..''

 

 
 
 
 
 
 
 
 
 
 
 
 
 
 

jithey degree complete kiti and 4 saal study kiti..apne e college SVIET vich perform karke bht vadia laggya.. AATE DI CHIDI ZAROOR DEKHN JAAYO 19 OCT NU🙏🏽 @gonianasound

A post shared by Amrit Maan (@amritmaan106) on Oct 8, 2018 at 10:00pm PDT

ਦੱਸ ਦੇਈਏ ਕਿ ਹੁਣ ਤੱਕ 'ਆਟੇ ਦੀ ਚਿੜੀ' ਦੇ 2 ਗੀਤ 'ਬਲੱਡ ਵਿਚ ਤੂੰ' ਅਤੇ 'ਲਵ ਯੂ ਨੀ ਮੁਟਿਆਰੇ' ਰਿਲੀਜ਼ ਹੋਇਆ ਹੈ, ਜਿਸ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ ਆਪਣੀ ਘੋਸ਼ਣਾ ਤੋਂ ਹੀ ਸੁਰਖੀਆਂ ਦਾ ਹਿੱਸਾ ਰਹੀ ਹੈ। ਇਸ ਫਿਲਮ 'ਚ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਤੋਂ ਇਲਾਵਾ ਤਜਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਦਿਲਾਵਰ ਸਿੱਧੂ, ਪ੍ਰਕਾਸ਼ ਜਾਦੂ ਅਤੇ ਅਨਮੋਲ ਵਰਮਾ ਵਰਗੇ ਕਲਾਕਾਰ ਮੁੱਖ ਭੂਮਿਕਾ 'ਚ ਹਨ।

PunjabKesari
'ਆਟੇ ਦੀ ਚਿੜੀ' ਇਕ ਕਾਮੇਡੀ ਫਿਲਮ ਹੈ, ਜਿਸ 'ਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸਰਸ ਅੰਦਾਜ਼ 'ਚ ਪੇਸ਼ ਕੀਤਾ ਗਿਆ ਹੈ। ਫਿਲਮ ਦੇ ਨਿਰਦੇਸ਼ਕ ਹੈਰੀ ਭੱਟੀ ਹਨ ਅਤੇ ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਇਸ ਦੀ ਸ਼ੂਟਿੰਗ ਪੰਜਾਬ ਅਤੇ ਕੈਨੇਡਾ 'ਚ ਕੀਤੀ ਗਈ ਹੈ। ਪੂਰੇ ਪ੍ਰੋਜੈਕਟ ਨੂੰ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਪ੍ਰੋਡਿਊਸ ਕੀਤਾ ਹੈ। ਇਨ੍ਹਾਂ ਦੇ ਨਾਲ ਜੀ ਆਰ ਐਸ ਛੀਨਾ (ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ। ਇਹ ਫਿਲਮ 19 ਅਕਤੂਬਰ 2018 ਨੂੰ ਰਿਲੀਜ਼ ਹੋਵੇਗੀ।

PunjabKesari

 


Edited By

Sunita

Sunita is news editor at Jagbani

Read More