'ਅਰਦਾਸ ਕਰਾ' ਦਾ ਤੀਜਾ ਗੀਤ 'ਬਚਪਨ' 11 ਜੁਲਾਈ ਨੂੰ ਹੋਵੇਗਾ ਰਿਲੀਜ਼

7/9/2019 3:22:16 PM

ਜਲੰਧਰ(ਬਿਊਰੋ)— 19 ਜੁਲਾਈ ਨੂੰ ਬਹੁਤ ਹੀ ਇਕ ਹੀ ਸੰਜੀਦਾ ਵਿਸ਼ੇ 'ਤੇ ਆਧਾਰਿਤ ਪੰਜਾਬੀ ਫਿਲਮ 'ਅਰਦਾਸ ਕਰਾਂ' ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਹੁਣ ਤੱਕ 2 ਚੈਪਟਰ ਤੇ 2 ਗੀਤ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਹੈ। ਹੁਣ ਟੀਮ ਵੱਲੋਂ ਫਿਲਮ ਦਾ ਤੀਜਾ ਗੀਤ 'ਬਚਪਨ' ਰਿਲੀਜ਼ ਕੀਤਾ ਜਾਵੇਗਾ। ਜਿਸ ਦਾ ਪੋਸਟਰ ਗਿੱਪੀ ਗਰੇਵਾਲ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ ਅਤੇ ਰਾਣਾ ਰਣਬੀਰ ਵੱਲੋਂ ਇਸ ਗੀਤ ਨੂੰ ਕਲਮਬੱਧ ਕੀਤਾ ਗਿਆ ਹੈ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ।'ਸਾਗਾ ਮਿਊੁਜ਼ਕ' ਦੇ ਬੈਨਰ ਹੇਠ ਇਸ ਗੀਤ ਨੂੰ 11 ਜੁਲਾਈ ਨੂੰ ਰਿਲੀਜ਼ ਕੀਤਾ ਜਾਵੇਗਾ।

 
 
 
 
 
 
 
 
 
 
 
 
 
 

Film likhan de nal main geet bhi likhea BACHPAN jo ARDAAS KARAAN ch gaya bai gippy grewal ji ne. Music jatinder Shah #ranaranbir #ardaaskaraan

A post shared by Rana Ranbir (@officialranaranbir) on Jul 8, 2019 at 8:48pm PDT

ਦੱਸ ਦੇਈਏ ਕਿ ਰਾਣਾ ਰਣਬੀਰ ਨੇ ਆਪਣੀ ਫਿਲਮ 'ਅਸੀਸ' ਤੋਂ ਬਾਅਦ 'ਅਰਦਾਸ ਕਰਾਂ' ਫਿਲਮ ਲਈ ਗੀਤ ਲਿਖਿਆ ਹੈ। ਇਹ ਗੀਤ ਹਰੇਕ ਇਨਸਾਨ ਦੀ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰੇਗਾ।'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਗਿੱਪੀ ਗਰੇਵਾਲ ਨੇ ਹੀ ਪ੍ਰੋਡਿਊਸ ਤੇ ਡਾਇਰੈਕਟ ਕੀਤਾ ਹੈ।ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਦੀ ਲਿਖੀ ਇਸ ਕਹਾਣੀ ਨੂੰ ਬਹੁਤ ਹੀ ਵੱਡੇ ਕੈਨਵਸ 'ਤੇ ਫਿਲਮਾਇਆ ਗਿਆ ਹੈ।ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਸੀਮਾ ਕੌਸ਼ਲ, ਯੋਗਰਾਜ ਸਿੰਘ, ਸਪਨਾ ਪੱਬੀ, ਮਹਿਰ ਵਿੱਜ, ਜਪਜੀ ਖਹਿਰਾ, ਮਲਕੀਤ ਰੌਣੀ ਸਮੇਤ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰਾਂ ਨੇ ਕੰਮ ਕੀਤਾ ਹੈ।ਓਮਜੀ ਗਰੁੱਪ ਵੱਲੋਂ ਇਸ ਫਿਲਮ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News