ਸ਼ੈਰੀ ਮਾਨ ਦੀ ਆਵਾਜ਼ ''ਚ ਰਿਲੀਜ਼ ਹੋਇਆ ''ਅਰਦਾਸ ਕਰਾਂ'' ਦਾ ਗੀਤ ''ਜ਼ਿੰਦਗੀ'' (ਵੀਡੀਓ)

7/14/2019 10:57:48 AM

ਜਲੰਧਰ (ਬਿਊਰੋ) — 19 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਵਾਲੀ ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਕਰਾਂ' ਦਾ ਨਵਾਂ ਗੀਤ 'ਜ਼ਿੰਦਗੀ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਸ਼ੈਰੀ ਮਾਨ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਦੱਸ ਦਈਏ ਕਿ 'ਜ਼ਿੰਦਗੀ' ਗੀਤ ਦੇ ਬੋਲ ਰਿਕੀ ਖਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਫਿਲਮ ਦੇ ਇਸ ਗੀਤ 'ਚ ਜ਼ਿੰਦਗੀ ਨੂੰ ਆਨੰਦਮਈ ਤਰੀਕੇ ਨਾਲ ਜਿਊਣ ਦੀ ਗੱਲ ਕੀਤੀ ਗਈ ਹੈ। ਜੋ ਪ੍ਰਮਾਤਮਾ ਨੇ ਦਿੱਤਾ ਹੈ ਉਸੇ 'ਚ ਖੁਸ਼ ਰਹੋ, ਕਿਉਂਕਿ ਜ਼ਿੰਦਗੀ ਦਾ ਕੋਈ ਪਤਾ ਨਹੀਂ ਕਦੋਂ ਚੱਲੇ ਜਾਣਾ ਹੈ। ਇਸ ਗੀਤ 'ਚ ਫਿਲਮ ਦੀ ਤਕਰੀਬਨ ਸਾਰੀ ਸਟਾਰਕਾਸਟ ਨਜ਼ਰ ਆ ਰਹੀ ਹੈ।


ਦੱਸਣਯੋਗ ਹੈ ਕਿ 'ਅਰਦਾਸ ਕਰਾਂ' 'ਚ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਮਲਕੀਤ ਰੌਣੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਰਾਣਾ ਜੰਗ ਬਹਾਦੁਰ ਸਿੰਘ, ਯੋਗਰਾਜ ਸਿੰਘ ਵਰਗੇ ਨਾਮੀ ਅਦਾਕਾਰ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰ ਦੇ ਹੇਠ ਇਸ ਫਿਲਮ ਨੂੰ ਬਣਾਇਆ ਗਿਆ ਹੈ। ਇਸ ਫਿਲਮ ਨੂੰ ਗਿੱਪੀ ਗਰੇਵਾਲ ਵਲੋਂ ਡਾਇਰੈਕਟ ਅਤੇ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਅਤੇ ਸਕ੍ਰੀਨ ਪਲੇਅ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਨੇ ਮਿਲਕੇ ਲਿਖੇ  ਹਨ ਅਤੇ ਡਾਇਲਾਗਸ ਰਾਣਾ ਰਣਬੀਰ ਨੇ ਲਿਖੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News