'ਅਰਦਾਸ ਕਰਾਂ' ਦਾ ਟੀਜ਼ਰ 27 ਮਈ ਨੂੰ ਹੋਵੇਗਾ ਰਿਲੀਜ਼

Saturday, May 25, 2019 7:21 PM
'ਅਰਦਾਸ ਕਰਾਂ' ਦਾ ਟੀਜ਼ਰ 27 ਮਈ ਨੂੰ ਹੋਵੇਗਾ ਰਿਲੀਜ਼

ਜਲੰਧਰ (ਬਿਊਰੋ)— ਸਾਲ 2016 'ਚ ਰਿਲੀਜ਼ ਹੋਈ ਪੰਜਾਬੀ ਫਿਲਮ 'ਅਰਦਾਸ' ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਫਿਲਮ ਦੀ ਅਪਾਰ ਸਫਲਤਾ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਇਸ ਫਿਲਮ ਦਾ ਸੀਕੁਅਲ 'ਅਰਦਾਸ ਕਰਾਂ' ਲੈ ਕੇ ਆ ਰਹੇ ਹਨ। ਹਾਲ ਹੀ 'ਚ ਇਸ ਫਿਲਮ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ ਤੇ ਹੁਣ 27 ਮਈ ਨੂੰ ਸ਼ਾਮ 6 ਵਜੇ ਇਸ ਫਿਲਮ ਦਾ ਟੀਜ਼ਰ ਰਿਲੀਜ਼ ਕੀਤਾ ਜਾਵੇਗਾ।

 
 
 
 
 
 
 
 
 
 
 
 
 
 

Teaser on 27th May 6pm 🙏🙏🙏

A post shared by Gurpreet Ghuggi (@ghuggigurpreet) on May 25, 2019 at 6:11am PDT

'ਅਰਦਾਸ ਕਰਾਂ' ਫਿਲਮ ਦੀ ਗੱਲ ਕਰੀਏ ਤਾਂ ਇਹ ਫਿਲਮ ਵੀ 'ਅਰਦਾਸ' ਵਾਂਗ ਹੀ ਸੰਜੀਦਾ ਵਿਸ਼ੇ 'ਤੇ ਆਧਾਰਿਤ ਹੋਵੇਗੀ। ਫਿਲਮ ਨੂੰ ਗਿੱਪੀ ਗਰੇਵਾਲ ਦੇ ਪ੍ਰੋਡਕਸ਼ਨ ਹਾਊਸ 'ਹੰਬਲ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਨੂੰ ਵੱਡੇ ਪੱਧਰ 'ਤੇ ਫਿਲਮਾਇਆ ਗਿਆ ਹੈ।
'ਅਰਦਾਸ ਕਰਾਂ' ਫਿਲਮ ਨੂੰ ਗਿੱਪੀ ਗਰੇਵਾਲ ਨੇ ਹੀ ਡਾਇਰੈਕਟ ਤੇ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਰਾਣਾ ਰਣਬੀਰ ਤੇ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਡਾਇਲਾਗਸ ਰਾਣਾ ਰਣਬੀਰ ਦੇ ਹਨ।

ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਸਪਨਾ ਪੱਬੀ, ਮਿਹਰ ਵਿਜ, ਜਪਜੀ ਖਹਿਰਾ ਤੇ ਯੋਗਰਾਜ ਸਿੰਘ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਗਾਇਕ ਤੇ ਅਦਾਕਾਰ ਬੱਬਲ ਰਾਏ ਨੇ ਫਿਲਮ 'ਚ ਖਾਸ ਕਿਰਦਾਰ ਨਿਭਾਇਆ ਹੈ। ਫਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਨੇ ਕੀਤੀ ਹੈ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਇਸ ਫਿਲਮ ਦੀ ਸਹਾਇਕ ਨਿਰਮਾਤਾ ਰਵਨੀਤ ਕੌਰ ਗਰੇਵਾਲ ਹੈ।


About The Author

Lakhan

Lakhan is content editor at Punjab Kesari