ਰਿਲੀਜ਼ ਹੋਇਆ ''ਅਰਜੁਨ ਪਟਿਆਲਾ'' ਦਾ ਗੀਤ ''ਮੈਂ ਦੀਵਾਨਾ ਤੇਰਾ''

6/26/2019 3:02:40 PM

ਜਲੰਧਰ(ਬਿਊਰੋ)— ਬਾਲੀਵੁੱਡ ਐਕਟਰ ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ਦੀ ਆਉਣ ਵਾਲੀ ਫਿਲਮ 'ਅਰਜੁਨ ਪਟਿਆਲਾ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਬਣੀ ਹੋਈ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਪਸੰਦ ਕੀਤਾ ਗਿਆ। ਹੁਣ ਫਿਲਮ ਦਾ ਗੀਤ 'ਮੈਂ ਦੀਵਾਨਾ ਤੇਰਾ' ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ, ਕ੍ਰਿਤੀ ਸੈਨਨ ਤੇ ਵਰੁਣ ਸ਼ਰਮਾ 'ਤੇ ਫਿਲਮਾਇਆ ਗਿਆ ਹੈ।

ਜੇ ਗੱਲ ਕੀਤੀ ਜਾਵੇ ਗੀਤ ਦੀ ਤਾਂ ਉਸ ਨੂੰ ਗੁਰੂ ਰੰਧਾਵਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਹ ਗੀਤ ਬੀਟ ਰੋਮਾਂਟਿਕ ਸੌਂਗ ਹੈ। ਜਿਸ 'ਚ ਦਿਲਜੀਤ ਦੋਸਾਂਝ ਤੇ ਕ੍ਰਿਤੀ ਸੈਨਨ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗੀਤ ਦੇ ਬੋਲ ਵੀ ਖੁਦ ਗੁਰੂ ਰੰਧਾਵਾ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਤੇ ਕੰਪੋਜ਼ਿੰਗ ਸਚਿਨ-ਜਿਗਰ ਨੇ ਕੀਤੀ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰੋਹਿਤ ਜੁਗਰਾਜ ਵੱਲੋਂ ਡਾਇਰੈਕਟ ਕੀਤੀ ਇਹ ਫਿਲਮ 26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News