ਭਗਵੰਤ ਮਾਨ ਨੂੰ ਪਸੰਦ ਆਈ ਨੀਰੂ-ਅੰਮ੍ਰਿਤ ਦੀ ''ਆਟੇ ਦੀ ਚਿੜੀ''

Saturday, November 3, 2018 4:08 PM

ਜਲੰਧਰ(ਬਿਊਰੋ)— ਪੰਜਾਬੀ ਐਕਟਰ ਅੰਮ੍ਰਿਤ ਮਾਨ ਤੇ ਅਦਾਕਾਰਾ ਨੀਰੂ ਬਾਜਵਾ ਦੀ ਹਾਲ ਹੀ 'ਚ ਰਿਲੀਜ਼ ਹੋਈ ਪੰਜਾਬੀ ਫਿਲਮ 'ਆਟੇ ਦੀ ਚਿੜੀ' ਹਰ ਪਾਸੀਓ ਵੱਡਾ ਹੁੰਗਾਰਾ ਮਿਲ ਰਿਹਾ ਹੈ। ਦੱਸ ਦੇਈਏ ਕਿ 'ਆਟੇ ਦੀ ਚਿੜੀ' ਆਮ ਲੋਕਾਂ ਦੇ ਨਾਲ-ਨਾਲ ਭਗਵੰਤ ਮਾਨ ਨੂੰ ਪਸੰਦ ਆਈ ਹੈ। ਦਰਅਸਲ ਨੀਰੂ ਬਾਜਵਾ ਤੇ ਅੰਮ੍ਰਿਤ ਮਾਨ ਦੀ 'ਆਟੇ ਦੀ ਚਿੜੀ' ਫਿਲਮ ਇਕ ਸੱਭਿਆਚਾਰਕ ਫਿਲਮ ਹੈ। ਇਸ ਫਿਲਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਆਫੀਸ਼ੀਅਲ ਪੇਜ਼ 'ਤੇ 'ਆਟੇ ਦੀ ਚਿੜੀ' ਨੂੰ ਲੈ ਕੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਫਿਲਮ ਦੀ ਕਾਫੀ ਤਾਰੀਫ ਕੀਤੀ ਹੈ। ਦੱਸ ਦੇਈਏ ਕਿ ਇਸ ਫਿਲਮ 'ਚ ਨੀਰੂ ਬਾਜਵਾ ਤੇ ਅੰਮ੍ਰਿਤ ਮਾਨ ਤੋਂ ਇਲਾਵਾ ਤਜਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਦਿਲਾਵਰ ਸਿੱਧੂ, ਪ੍ਰਕਾਸ਼ ਜਾਦੂ ਅਤੇ ਅਨਮੋਲ ਵਰਮਾ ਮੁੱਖ ਭੂਮਿਕਾ 'ਚ ਸਨ।

PunjabKesari
ਦੱਸਣਯੋਗ ਹੈ ਕਿ 'ਆਟੇ ਦੀ ਚਿੜੀ' ਫਿਲਮ ਦੇ ਨਿਰਦੇਸ਼ਕ ਹੈਰੀ ਭੱਟੀ ਹਨ ਅਤੇ ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਇਸ ਦੀ ਸ਼ੂਟਿੰਗ ਪੰਜਾਬ ਅਤੇ ਕੈਨੇਡਾ 'ਚ ਕੀਤੀ ਗਈ ਹੈ। ਪੂਰੇ ਪ੍ਰੋਜੈਕਟ ਨੂੰ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਪ੍ਰੋਡਿਊਸ ਕੀਤਾ ਹੈ। ਇਨ੍ਹਾਂ ਦੇ ਨਾਲ ਜੀ ਆਰ ਐਸ ਛੀਨਾ (ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ।


Edited By

Sunita

Sunita is news editor at Jagbani

Read More