'ਭੱਜੋ ਵੀਰੋ ਵੇ' ਦਾ ਦੂਜਾ ਗੀਤ ਅਮਰਿੰਦਰ ਗਿੱਲ ਦੀ ਆਵਾਜ਼ 'ਚ ਹੋਇਆ ਰਿਲੀਜ਼

12/11/2018 2:12:31 PM

ਜਲੰਧਰ (ਬਿਊਰੋ) : ਪੰਜਾਬੀ ਫਿਲਮ ਇੰਡਸਟਰੀ 'ਚ 'ਅੰਗਰੇਜ਼', 'ਲਵ ਪੰਜਾਬ' ਤੇ 'ਵੇਖ ਬਰਾਤਾਂ ਚੱਲੀਆਂ' ਵਰਗੀਆਂ ਫਿਲਮਾਂ ਦਰਸ਼ਕਾਂ ਦੀ ਝੋਲੀ ਪਾਉਣ ਵਾਲਾ ਬੈਨਰ 'ਰਿਦਮ ਬੁਆਏਜ਼ ਐਂਟਰਟੇਨਮੈਂਟ' ਹੁਣ ਆਪਣੀ ਨਵੀਂ ਫਿਲਮ ਨੂੰ ਲੈ ਕੇ ਬਹੁਤ ਜਲਦ ਲੋਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਹਾਂ ਜੀ 14 ਦਸੰਬਰ ਨੂੰ ਪੰਜਾਬੀ ਫਿਲਮ 'ਭੱਜੋ ਵੀਰੋ ਵੇ' ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਛੜਿਆਂ ਦੀ ਜ਼ਿੰਦਗੀ ਦਾ ਹਾਲ ਬਿਆਨ ਕੀਤਾ ਜਾਵੇਗਾ। ਪੰਜਾਬੀ ਫਿਲਮ 'ਭੱਜੋ ਵੀਰੋ ਵੇ' ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 'ਭੱਜੋ ਵੀਰੋ ਵੇ' ਫਿਲਮ ਦਾ ਦੂਜਾ ਗੀਤ 'ਕਾਰ ਰੀਬਨਾਂ ਵਾਲੀ' ਰਿਲੀਜ਼ ਹੋਇਆ ਹੈ, ਜਿਸ ਨੂੰ ਅਮਰਿੰਦਰ ਗਿੱਲ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ। ਦੱਸ ਦੇਈਏ ਕਿ ਅਮਰਿੰਦਰ ਗਿੱਲ ਨੇ ਪੰਜਾਬੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨਾਲ ਵੀ ਸਰੋਤਿਆਂ ਦੇ ਦਿਲਾਂ ਨੂੰ ਟੁੰਬਿਆ ਹੈ। ਇਸ ਗੀਤ ਨੂੰ ਵੀ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਹੈ, ਜਿਸ ਕਾਰਨ ਇਹ ਗੀਤ ਟ੍ਰੇਡਿੰਗ 'ਚ ਚੱਲ ਰਿਹਾ ਹੈ।

  ਲਿੰਕ 'ਤੇ ਕਲਿਕ ਕਰਕੇ ਦੇਖੋ 'ਭੱਜੋ ਵੀਰੋ ਵੇ' ਦਾ ਦੂਜਾ ਗੀਤ - 

ਦੱਸਣਯੋਗ ਹੈ ਕਿ 'ਭੱਜੋ ਵੀਰੋ ਵੇ' ਦੇ ਨਾਇਕ ਅੰਬਰਦੀਪ ਸਿੰਘ ਹਨ ਤੇ ਫਿਲਮ 'ਚ ਬਤੌਰ ਨਾਇਕਾ ਸਿੰਮੀ ਚਾਹਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਹੌਬੀ ਧਾਲੀਵਾਲ, ਹਰਦੀਪ ਗਿੱਲ, ਗੁੱਗੂ ਗਿੱਲ, ਨਿਰਮਲ ਰਿਸ਼ੀ, ਯਾਦ ਗਰੇਵਾਲ, ਬਲਵਿੰਦਰ ਬੁਲਟ ਤੇ ਸੁਖਵਿੰਦਰ ਰਾਜ ਵਰਗੇ ਕਲਾਕਾਰਾਂ ਦੀ ਅਦਾਕਾਰੀ ਦੇਖਣ ਨੂੰ ਮਿਲੇਗੀ। 'ਭੱਜੋ ਵੀਰੋ ਵੇ' ਦੇ ਟਰੇਲਰ ਨੂੰ ਵੀ ਦਰਸ਼ਾਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਵੀ ਅੰਬਰਦੀਪ ਜੀ ਹਨ। ਅੰਬਰਦੀਪ ਨੇ ਇਸ ਤੋਂ ਪਹਿਲਾਂ ਰਿਲੀਜ਼ ਹੋਈ ਫਿਲਮ 'ਲੌਂਗ ਲਾਚੀ' 'ਚ ਕਮਾਲ ਦੀ ਅਦਾਕਾਰੀ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News