ਗਿੱਪੀ ਦੀ ''ਕੈਰੀ ਆਨ ਜੱਟਾ 2'' ਦਾ ਟਾਈਟਲ ਟਰੈਕ ਹੋਇਆ ਰਿਲੀਜ਼ (ਵੀਡੀਓ)
4/19/2018 6:38:33 PM
ਜਲੰਧਰ (ਬਿਊਰੋ)— 'ਸੂਬੇਦਾਰ ਜੋਗਿੰਦਰ ਸਿੰਘ' ਫਿਲਮ ਦੀ ਸਫਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣਾ ਸਾਰਾ ਧਿਆਨ ਹੁਣ ਅਗਾਮੀ ਫਿਲਮ 'ਕੈਰੀ ਆਨ ਜੱਟਾ 2' ਵੱਲ ਲਗਾ ਦਿੱਤਾ ਹੈ। ਹਾਲ ਹੀ 'ਚ ਫਿਲਮ ਦਾ ਪੋਸਟਰ ਰਿਲੀਜ਼ ਹੋਇਆ, ਜਿਸ 'ਚ ਫਿਲਮ ਦੀ ਪੂਰੀ ਸਟਾਰਕਾਸਟ ਨਜ਼ਰ ਆ ਰਹੀ ਹੈ। ਹੁਣ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੇ ਆਉਂਦਿਆਂ ਹੀ ਯੂਟਿਊਬ 'ਤੇ ਧਮਾਲ ਮਚਾ ਦਿੱਤਾ ਹੈ। ਖਬਰ ਲਿਖੇ ਜਾਣ ਤਕ ਇਹ ਗੀਤ ਯੂਟਿਊਬ 'ਤੇ ਦੂਜੇ ਨੰਬਰ 'ਤੇ ਟਰੈਂਡ ਕਰ ਰਿਹਾ ਸੀ।
'ਕੈਰੀ ਆਨ ਜੱਟਾ 2' ਦੇ ਟਾਈਟਲ ਟਰੈਕ ਨੂੰ ਆਵਾਜ਼ ਗਿੱਪੀ ਗਰੇਵਾਲ ਨੇ ਦਿੱਤੀ ਹੈ ਤੇ ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ। ਇਸ ਨੂੰ ਸੰਗੀਤ ਜੇ. ਕੇ. (ਜੱਸੀ ਕਟਿਆਲ) ਨੇ ਦਿੱਤਾ ਹੈ। ਗੀਤ 'ਚ ਸਟਾਰਕਾਸਟ ਦੇ ਫਨੀ ਅੰਦਾਜ਼ ਵੀ ਦੇਖਣ ਨੂੰ ਮਿਲ ਰਹੇ ਹਨ। ਮਜ਼ੇਦਾਰ ਗੱਲ ਇਹ ਹੈ ਕਿ ਫਿਲਮ ਦੇ ਟੀਜ਼ਰ ਤੇ ਟਰੇਲਰ ਤੋਂ ਪਹਿਲਾਂ ਇਸ ਦਾ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ ਹੈ।
ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ ਕਰਮਜੀਤ ਅਨਮੋਲ, ਉਪਾਸਨਾ ਸਿੰਘ ਤੇ ਜੋਤੀ ਸੇਠੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਡਾਇਰੈਕਟ ਸਮੀਪ ਕੰਗ ਨੇ ਕੀਤਾ ਹੈ, ਜਿਹੜੀ 1 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ