ਪਾਕਿਸਤਾਨੀ ਕਲਾਕਾਰਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਫਿਲਮ ''ਚੱਲ ਮੇਰਾ ਪੁੱਤ''

7/6/2019 4:25:03 PM

ਜਲੰਧਰ (ਬਿਊਰੋ) - ਪੰਜਾਬੀ ਕਲਾਕਾਰ ਹਮੇਸ਼ਾ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆਏ ਹਨ। ਫਿਰ ਭਾਵੇਂ ਉਹ ਪੰਜਾਬ 'ਚ ਰਹਿੰਦੇ ਹੋਣ ਜਾਂ ਫਿਰ ਪਾਕਿਸਤਾਨ 'ਚ। ਪਾਕਿਸਤਾਨੀ ਕਲਾਕਾਰਾਂ ਦੀ ਪੰਜਾਬੀ ਫਿਲਮਾਂ 'ਚ ਸ਼ਮੂਲੀਅਤ ਨਾ ਦੇ ਬਰਾਬਰ ਹੁੰਦੀ ਹੈ ਪਰ ਹੁਣ ਪੰਜਾਬੀ ਸਿਨੇਮਾ ਦਰਸ਼ਕ 26 ਜੁਲਾਈ ਨੂੰ ਪਾਕਿਸਤਾਨੀ ਤੇ ਪੰਜਾਬ ਦੇ ਕਲਾਕਾਰਾਂ ਦੀ ਫਿਲਮ 'ਚੱਲ ਮੇਰਾ ਪੁੱਤ' ਦੇਖ ਸਕਣਗੇ। ਜੀ ਹਾਂ ਰਿਧਮ ਬੁਆਏਜ਼ ਐਂਟਰਟੇਨਮੈਟ, ਗਿੱਲਜ਼ ਨੱੈਟਵਰਕ ਤੇ ਓਮਜ਼ੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸਕਸ਼ 'ਚੱਲ ਮੇਰਾ ਪੁੱਤ' 'ਚ ਅਮਰਿੰਦਰ ਗਿੱਲ, ਸਿੰੰਮੀ ਚਾਹਲ ਸਟਾਰਰ ਹਰਦੀਪ ਗਿੱਲ ਤੇ ਗੁਰਸ਼ਬਦ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੌਟੀ ਤੇ ਇਫਤਿਖਾਰ ਠਾਕੁਰ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।

PunjabKesariਇਸ ਫਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਕੇਸ਼ ਧਵਨ, ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਸਾਂਝੇ ਤੌਰ 'ਤੇ ਲਿਖੇ ਹਨ। ਜਨਜੋਤ ਸਿੰਘ ਵੱਲੋਂ ਡਾਇਰੈਕਟ ਕੀਤੀ ਗਈ ਇਸ ਫਿਲਮ ਨੂੰ ਕਾਰਜ ਗਿੱਲ ਤੇ ਆਸ਼ੂ ਮੁਨੀਸ਼ ਸਾਹਨੀ ਪ੍ਰੋਡਿਊਸ ਕਰ ਰਹੇ ਹਨ। 'ਚੱਲ ਮੇਰਾ ਪੁੱਤ' ਫਿਲਮ ਨੂੰ ਓਮਜ਼ੀ ਗਰੁੱਪ ਵੱਲੋਂ ਵਰਲਡਵਾਈਡ ਡ੍ਰਿਸਟ੍ਰੀਬਿਊਟ ਕੀਤਾ ਜਾਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News