ਪਿਆਰ ਤੇ ਵਿਸ਼ਵਾਸ ਨਾਲ ਜੁੜਿਐ ''ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ'' ਦਾ ਗੀਤ ''ਰੱਬ ਨੇ ਮਿਲਾਇਆ'' (ਵੀਡੀਓ)

5/18/2019 8:09:01 PM

ਜਲੰਧਰ (ਬਿਊਰੋ)— ਆਪਣੇ ਟਰੇਲਰ ਤੇ ਗਾਣਿਆਂ ਕਾਰਨ ਚਰਚਾ ਦਾ ਵਿਸ਼ਾ ਬਣੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਨੇ ਅੱਜ ਆਪਣੇ ਮਿਊਜ਼ਿਕ 'ਚ ਵਾਧਾ ਕੀਤਾ ਹੈ। ਜੀ ਹਾਂ ਟੀਮ ਨੇ ਅੱਜ ਫਿਲਮ ਦਾ ਨਵਾਂ ਗੀਤ 'ਰੱਬ ਨੇ ਮਿਲਾਇਆ' ਰਿਲੀਜ਼ ਕੀਤਾ ਹੈ। ਇਸ ਗੀਤ ਨੂੰ ਕਮਲ ਖਾਨ ਨੇ ਆਪਣੀ ਆਵਾਜ਼ ਦਿੱਤੀ ਹੈ ਤੇ ਰਿੱਕੀ ਖਾਨ ਨੇ ਲਿਖਿਆ ਹੈ। ਜਤਿੰਦਰ ਸ਼ਾਹ ਨੇ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ। ਗੀਤ ਦੀ ਵੀਡੀਓ ਵੀ ਫਿਲਮ ਦੇ ਪੂਰੇ ਕਾਨਸੈਪਟ ਤੋਂ ਅਲੱਗ ਹੈ, ਜਿਸ 'ਚ ਅਸੀਂ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਨੂੰ ਹਮੇਸ਼ਾ ਬਹਿਸ ਕਰਦੇ ਦੇਖਦੇ ਹਾਂ ਪਰ ਇਸ ਗੀਤ 'ਚ ਦੋਵੇਂ ਇਕ-ਦੂਜੇ ਪ੍ਰਤੀ ਪਿਆਰ ਵਿਖਾ ਰਹੇ ਹਨ।

ਇਸ ਫਿਲਮ ਨੂੰ ਕਰਨ ਆਰ. ਗੁਲਿਆਨੀ ਵਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਰੋਮਾਂਟਿਕ ਕਾਮੇਡੀ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਨੇ ਇਸ ਫ਼ਿਲਮ ਦਾ ਸਕ੍ਰੀਨਪਲੇਅ ਤੇ ਡਾਇਲਾਗਸ ਲਿਖੇ ਹਨ। ਫਿਲਮ ਨੂੰ ਪ੍ਰੋਡਿਊਸ ਸੁਮਿਤ ਦੱਤ, ਅਨੁਪਮਾ ਕਾਟਕਰ ਤੇ ਇਆਰਾ ਦੱਤ ਨੇ ਕੀਤਾ ਹੈ। ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਇਸ ਫ਼ਿਲਮ 'ਚ ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ। ਓਮਜੀ ਗਰੁੱਪ ਦੇ ਮੁਨੀਸ਼ ਸਾਹਨੀ ਵਲੋਂ ਇਸ ਫਿਲਮ ਨੂੰ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News