7 ਮਿਲੀਅਨ ਵਾਰ ਦੇਖਿਆ ਗਿਆ 'ਚੰਡੀਗੜ੍ਹ...' ਦਾ ਟਰੇਲਰ (ਵੀਡੀਓ)

5/13/2019 4:55:02 PM

ਜਲੰਧਰ (ਬਿਊਰੋ) — 24 ਮਈ ਨੂੰ ਰਿਲੀਜ਼ ਹੋਣ ਜਾ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫਿਲਮ ਦੇ ਟਰੇਲਰ ਨੇ ਰਿਲੀਜ਼ ਹੁੰਦਿਆ ਹੀ ਧੁੰਮਾਂ ਪਾ ਦਿੱਤੀਆਂ ਸਨ। ਟਰੇਲਰ ਨੂੰ ਜਿੱਥੇ ਵੱਖ-ਵੱਖ ਟੀ. ਵੀ. ਚੈਨਲਾਂ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਉਥੇ ਹੀ ਯੂਟਿਊਬ 'ਤੇ ਇਸ ਟਰੇਲਰ 7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਦੱਸ ਦਈਏ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ 'ਚ ਹਨ। ਇਨ੍ਹਾਂ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਫਿਲਮ 'ਚ ਅਹਿਮ ਕਿਰਦਾਰ ਵਿਚ ਨਜ਼ਰ ਆਉਣਗੇ। ਇਸ ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਨਰੇਸ਼ ਕਥੂਰੀਆ ਨੇ ਲਿਖੇ ਹਨ। ਕਰਨ. ਆਰ. ਗੁਲਿਆਨੀ ਨੇ ਇਸ ਫਿਲਮ ਨੂੰ ਡਾਇਰੈਕਟ ਕੀਤਾ ਹੈ। ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮਬੁੱਕ ਪ੍ਰੋਡਕਸ਼ਨ ਦੀ ਇਸ ਸਾਂਝੀ ਪੇਸਕਸ਼ ਨੂੰ ਸੁਮੀਤ ਦੱਤ, ਇਆਰਾ ਦੱਤ ਤੇ ਅਨੁਪਮਾ ਕਾਟਕਰ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News