ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ 'ਚ

1/15/2018 10:42:45 AM

ਜਲੰਧਰ(ਬਿਊਰੋ)— ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਦਾ ਨਾਂ ਅੰਬਰ ਧਾਲੀਵਾਲ ਹੈ।

PunjabKesari

ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਮੌਕੇ ਖਾਸ ਤੌਰ 'ਤੇ ਪਰਮੀਸ਼ ਵਰਮਾ ਅਤੇ ਦੇਸੀ ਕਰੂ ਵਾਲੇ ਗੋਲਡੀ ਤੇ ਸੱਤਾ ਵੀ ਸ਼ਾਮਲ ਹੋਏ।

 

A post shared by kaint janta (@janta_kaint) on

ਜਾਣਕਾਰੀ ਮੁਤਾਬਕ 'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ।

PunjabKesari

ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ 'ਚ ਹੀ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

PunjabKesari

ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ।

PunjabKesari

ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

 

A post shared by Punjabi Singers (@punjabisingers) on

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News