ਟਾਈਗਰ ਦੀ ਪ੍ਰੇਮਿਕਾ ਦਿਸ਼ਾ ਨੇ ਇੰਸਟਾਗ੍ਰਾਮ ''ਤੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

Friday, October 13, 2017 7:42 PM

ਮੁੰਬਈ(ਬਿਊਰੋ)— ਬਾਲੀਵੁੱਡ ਅਭਿਨੇਤਰੀ ਦਿਸ਼ਾ ਪਟਾਨੀ ਅਕਸਰ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਦਿਸ਼ਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਕੇ ਆਪਣੀ ਟਾਈਮਲਾਈਨ ਦਾ ਤਾਪਮਾਨ ਵਧਾ ਦਿੱਤਾ ਹੈ। ਆਪਣੀਆਂ ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਹੈ।

PunjabKesari

ਸਾਲ 2016 'ਚ ਆਈ ਫਿਲਮ 'ਐੱਮ ਐੱਸ ਧੋਨੀ : ਦਿ ਅਨਟੋਲਡ ਸਟੋਰੀ' 'ਚ ਦਿਸ਼ਾ ਪਟਾਨੀ ਅਹਿਮ ਭੂਮਿਕਾ 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਦਿਸ਼ਾ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਇਸ ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਦਿਖਾਈ ਦਿੱਤੇ ਹਨ।

PunjabKesari

ਤੁਹਾਨੂੰ ਦੱਸ ਦੇਈਏ ਦਿਸ਼ਾ ਦੇ ਇੰਸਟਾਗ੍ਰਾਮ 'ਤੇ ਕਰੀਬ 7 ਮਿਲੀਅਨ ਫਾਲੋਅਰਜ਼ ਹਨ। ਇਸ ਤੋਂ ਇਲਾਵਾ ਦਿਸ਼ਾ ਜੈਕੀ ਸ਼ਰਾਫ ਦੇ ਬੇਟੇ ਟਾਈਗਰ ਸ਼ਰਾਫ ਨਾਲ ਰਿਲੇਸ਼ਨਸ਼ਿੱਪ ਨੂੰ ਲੈ ਕੇ ਖੂਬ ਸੁਰਖੀਆਂ 'ਚ ਰਹਿੰਦੀ ਹੈ। ਇਨ੍ਹਾਂ ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

PunjabKesari