2 ਦਿਨ ਦੇ ਰਿਮਾਂਡ 'ਤੇ ਐਲੀ ਮਾਂਗਟ

9/12/2019 6:53:54 PM

ਜਲੰਧਰ (ਬਿਊਰੋ) — ਗਾਇਕ ਰੰਮੀ ਰੰਧਾਵਾ ਤੇ ਐਲੀ ਮਾਂਗਟ ਦਾ ਵਿਵਾਦ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਇਹ ਵਿਵਾਦ ਹਾਈ ਕੋਰਟ ਪਹੁੰਚ ਚੁੱਕਾ ਹੈ। ਗ੍ਰਿਫਤਾਰੀ ਤੋਂ ਬਾਅਦ ਅੱਜ ਐਲੀ ਮਾਂਗਟ ਦੀ ਪੇਸ਼ੀ ਸੀ, ਜਿਸ 'ਚ ਉਨ੍ਹਾਂ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਰੰਧਾਵਾ ਬ੍ਰਦਰਜ਼ ਅਤੇ ਐਲੀ ਮਾਂਗਟ ਵਿਚਕਾਰ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਸੈਕਟਰ-88 ਸਥਿਤ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਵਿਚ ਉਸ ਸਮੇਂ ਤਣਾਅ ਭਰਿਆ ਮਾਹੌਲ ਪੈਦਾ ਹੋ ਗਿਆ, ਜਦੋਂ ਐਲੀ ਮਾਂਗਟ ਆਪਣੇ ਵਾਅਦੇ ਮੁਤਾਬਕ ਉੱਥੇ ਪਹੁੰਚ ਗਿਆ। ਜਾਣਕਾਰੀ ਮੁਤਾਬਕ ਮਾਂਗਟ ਮੰਗਲਵਾਰ ਸ਼ਾਮ ਸਾਢੇ 7 ਵਜੇ ਦੇ ਕਰੀਬ ਅਪਾਰਟਮੈਂਟਸ ਦੇ ਮੇਨ ਗੇਟ ਉੱਤੇ ਪਹੁੰਚ ਗਿਆ ਸੀ। ਉੱਥੇ ਪਹਿਲਾਂ ਤੋਂ ਤਾਇਨਾਤ ਪੁਲਸ ਫੋਰਸ ਨੇ ਕਿਸੇ ਵੀ ਅਣਹੋਣੀ ਤੋਂ ਪਹਿਲਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਨੂੰ ਪੁਲਸ ਸਟੇਸ਼ਨ ਸੋਹਾਣਾ ਲਿਜਾਇਆ ਗਿਆ , ਜਿਵੇਂ ਹੀ ਮਾਂਗਟ ਨੂੰ ਗ੍ਰਿਫਤਾਰ ਕਰ ਕੇ ਪੁਲਸ ਥਾਣੇ ਲਿਜਾਇਆ ਗਿਆ ਤਾਂ ਪੁਲਸ ਨੇ ਗਾਇਕ ਰੰਮੀ ਰੰਧਾਵਾ ਨੂੰ ਵੀ ਪੁਲਸ ਥਾਣੇ ਸੱਦ ਲਿਆ ਅਤੇ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿਛ ਕੀਤੀ।

ਇਹ ਸੀ ਮਾਮਲਾ
ਰੰਮੀ ਰੰਧਾਵਾ ਅਤੇ ਐਲੀ ਮਾਂਗਟ ਵਿਚਕਾਰ ਸੋਸ਼ਲ ਮੀਡੀਆ ਉੱਤੇ ਪਿਛਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਉਸੇ ਵਿਵਾਦ ਕਾਰਣ ਦੋਵਾਂ ਨੇ ਆਪਸ ਵਿਚ 11 ਸਤੰਬਰ ਨੂੰ ਆਹਮੋ-ਸਾਹਮਣੇ ਹੋ ਕੇ ਖੂਨੀ ਸੰਘਰਸ਼ ਕਰਨ ਦਾ ਸਮਾਂ ਫਿਕਸ ਕੀਤਾ ਸੀ। ਐਲੀ ਮਾਂਗਟ ਨੇ ਕੈਨੇਡਾ ਤੋਂ ਲਾਈਵ ਹੋ ਕੇ ਰੰਧਾਵਾ ਨੂੰ ਵੰਗਾਰਿਆ ਸੀ ਕਿ ਉਹ ਕੈਨੇਡਾ ਤੋਂ ਚੱਲ ਪਿਆ ਹੈ ਅਤੇ ਸਿੱਧਾ ਉਸ ਦੇ ਘਰ ਪਹੁੰਚਿਆ। ਮੋਹਾਲੀ ਪੁਲਸ ਨੂੰ ਜਿਵੇਂ ਹੀ ਇਸ ਗੱਲ ਦੀ ਭਿਣਕ ਲੱਗੀ ਤਾਂ ਪੁਲਸ ਨੇ ਇਕ ਦਿਨ ਪਹਿਲਾਂ 10 ਸਤੰਬਰ ਨੂੰ ਹੀ ਗਾਇਕ ਰੰਮੀ ਰੰਧਾਵਾ ਨੂੰ ਗ੍ਰਿਫਤਾਰ ਕਰ ਲਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News