25 ਜਨਵਰੀ ਨੂੰ ਫਿਰੋਜ਼ ਖਾਨ ਨਵੇਂ ਗੀਤ ਨਾਲ ਦੇਣਗੇ ਦਸਤਕ

1/23/2019 4:45:33 PM

ਜਲੰਧਰ (ਬਿਊਰੋ) — 'ਫੇਰ ਪਤਾ ਲੱਗੂ', 'ਲੱਕ ਪਤਲਾ', 'ਕਮਾਈ ਪਿਆਰ ਦੀ', 'ਦੀਦਾਰ' ਵਰਗੇ ਗੀਤਾਂ ਨਾਲ ਸੰਗੀਤ ਜਗਤ 'ਚ ਖਾਸ ਪਛਾਣ ਬਣਾਉਣ ਵਾਲੇ ਪੰਜਾਬੀ ਗਾਇਕ ਫਿਰੋਜ਼ ਖਾਨ ਆਪਣੇ ਨਵੇਂ ਗੀਤ 'ਡੀ. ਜੇ. ਉੱਤੇ ਨੱਚ ਕੇ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਜੀ ਹਾਂ, ਫਿਰੋਜ਼ ਖਾਨ ਦਾ ਨਵਾਂ ਗੀਤ 'ਡੀ. ਜੇ. ਉੱਤੇ ਨੱਚ ਕੇ' 25 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੇ ਇਸ ਗੀਤ ਦੇ ਬੋਲ ਭਜਨ ਥਿੰਦ ਵਲੋਂ ਲਿਖੇ ਗਏ ਹਨ ਅਤੇ ਗੀਤ ਦਾ ਮਿਊਜ਼ਿਕ ਬੀਟ ਮਿਨਿਸਟਰ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦੇ ਡਾਇਰੈਕਟਰ ਸਿਮਰਨਜੀਤ ਸਿੰਘ ਹੁੰਦਲ ਹਨ। ਫਿਰੋਜ਼ ਖਾਨ ਦੇ 'ਡੀ. ਜੇ. ਉੱਤੇ ਨੱਚ ਕੇ' ਗੀਤ ਨੂੰ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਦੀ ਜਾਣਕਾਰੀ ਫਿਰੋਜ਼ ਖਾਨ ਨੇ ਆਪਣੇ ਆਫੀਸ਼ੀਅਲ ਪੇਜ਼ 'ਤੇ ਦਿੱਤੀ ਹੈ। ਫਿਰੋਜ਼ ਖਾਨ ਦੇ ਗੀਤਾਂ ਨੂੰ ਹਮੇਸ਼ਾ ਹੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਗੀਤ ਹਮੇਸ਼ਾ ਹੀ ਕੋਈ ਨਾ ਕੋਈ ਸੁਨੇਹਾ ਜ਼ਰੂਰ ਦਿੰਦੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News