ਖਾਲਸਾ ਸਕੂਲ ਦੇ ਬੱਚਿਆਂ ਨਾਲ ਗਿੱਪੀ ਗਰੇਵਾਲ ਤੇ ਬੇਟੇ ਸ਼ਿੰਦਾ ਨੇ ਬਿਤਾਏ ਖਾਸ ਪਲ
6/5/2019 11:10:16 AM
ਜਲੰਧਰ (ਬਿਊਰੋ) : ਇਕ ਤੋਂ ਇਕ ਸੁਪਰਹਿੱਟ ਫਿਲਮ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਵਾਲੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਹਰ ਪਾਸੇ ਸੁਰਖੀਆਂ ਬਟੋਰ ਰਹੇ ਹਨ। ਦਰਅਸਲ ਗਿੱਪੀ ਇਨ੍ਹੀਂ ਦਿਨੀਂ ਆਉਣ ਵਾਲੀ ਫਿਲਮ 'ਅਰਦਾਸ ਕਰਾਂ' 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਗਿੱਪੀ ਗਰੇਵਾਲ ਦੇ ਨਾਲ ਉਨ੍ਹਾਂ ਦਾ ਪੁੱਤਰ ਸ਼ਿੰਦਾ ਗਰੇਵਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ 'ਅਰਦਾਸ ਕਰਾਂ' ਫਿਲਮ ਦੀ ਸ਼ੂਟਿੰਗ ਦੌਰਾਨ ਦੀ ਹੈ। ਇਸ ਫਿਲਮ ਦੀ ਸ਼ੂਟਿੰਗ ਕੈਨੇਡਾ 'ਚ ਹੀ ਹੋਈ ਹੈ। ਇਹ ਤਸਵੀਰ ਕੈਨੇਡਾ ਦੇ ਖਾਲਸਾ ਸਕੂਲ ਦੀ ਹੈ। ਇਸ ਤਸਵੀਰ 'ਚ ਗਿੱਪੀ ਗਰੇਵਾਲ ਸਾਰੇ ਬੱਚਿਆਂ ਦੇ ਨਾਲ ਜ਼ਮੀਨ 'ਤੇ ਬੈਠੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆ ਗਿੱਪੀ ਗਰੇਵਾਲ ਨੇ ਕੈਪਸ਼ਨ 'ਚ ਲਿਖਿਆ, ''।
While Shooting @ardaaskaraan in canada #KhalsaSchool #19july2019 #ShindaGrewal #ardaaskaraan
A post shared by Gippy Grewal (@gippygrewal) on Jun 2, 2019 at 6:30am PDT
ਦੱਸ ਦਈਏ ਕਿ 'ਅਰਦਾਸ ਕਰਾਂ' ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਨਿਰਦੇਸ਼ਿਤ ਅਤੇ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਅਤੇ ਸਕ੍ਰੀਨ ਪਲੇਅ ਗਿੱਪੀ ਗਰੇਵਾਲ ਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੇ ਹਨ। ਫਿਲਮ 'ਚ ਡਾਇਲਾਗ ਲਿਖਣ ਦਾ ਕੰਮ ਵੀ ਰਾਣਾ ਰਣਬੀਰ ਨੇ ਹੀ ਕੀਤਾ ਹੈ। ਇਸ ਫਿਲਮ 'ਚ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਮਲਕੀਤ ਰੌਣੀ, ਜਪਜੀ ਖਹਿਰਾ, ਸਰਦਾਰ ਸੋਹੀ, ਰਾਣਾ ਜੰਗ ਬਹਾਦੁਰ ਸਿੰਘ, ਯੋਗਰਾਜ ਸਿੰਘ ਵਰਗੇ ਕਲਾਕਾਰਾਂ ਦੀ ਕਲਾਕਾਰੀ ਦੇਖਣ ਨੂੰ ਮਿਲੇਗੀ। ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ 'ਹੰਬਲ ਮੋਸ਼ਨ ਪਿਕਚਰ' ਦੇ ਬੈਨਰ ਹੇਠ ਬਣੀ ਇਹ ਫਿਲਮ 19 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ