ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਗਿੱਪੀ ਗਰੇਵਾਲ, ਸ਼ੇਅਰ ਕੀਤੀ ਤਸਵੀਰ

Saturday, February 16, 2019 3:08 PM
ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਗਿੱਪੀ ਗਰੇਵਾਲ, ਸ਼ੇਅਰ ਕੀਤੀ ਤਸਵੀਰ

ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਪ੍ਰੋਡਿਊਸਰ, ਐਕਟਰ ਤੇ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਇਮੋਸ਼ਨਲ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗਿੱਪੀ ਗਰੇਵਾਲ ਨੇ ਆਪਣੇ ਪਿਤਾ ਦੀ ਤਸਵੀਰ ਨੂੰ ਸ਼ੇਅਰ ਕਰਦਿਆ ਲਿਖਿਆ, ''Dad, wherever you are, you are gone but you will never be forgotten.” ..Love you dad ... 😔 15 saal ho gaye ajj🙏 Miss you dad...।''

 
 
 
 
 
 
 
 
 
 
 
 
 
 

“Dad, wherever you are, you are gone but you will never be forgotten.” .. Love you dad ... 😔 15 saal ho gaye ajj🙏 Miss you dad...

A post shared by Gippy Grewal (@gippygrewal) on Feb 15, 2019 at 5:47pm PST


ਦੱਸਣਯੋਗ ਹੈ ਕਿ ਗਿੱਪੀ ਗਰੇਵਾਰ ਫਿਲਮ ਇੰਡਸਟਰੀ ਨੂੰ ਕਈ ਸੁਪਰਹਿੱਟ ਫਿਲਮਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਮਿਊਜ਼ਿਕ ਖੇਤਰ 'ਚ ਵੀ ਕਾਫੀ ਨਾਂ ਕਮਾਇਆ ਹੈ। ਦੱਸ ਦਈਏ ਕਿ ਇੰਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ 'ਮੰਜੇ ਬਿਸਤਰੇ 2' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਉਨ੍ਹਾਂ ਦੀ ਇਹ ਫਿਲਮ 12 ਅਪ੍ਰੈਲ ਵਿਸਾਖੀ ਦੇ ਖਾਸ ਮੌਕੇ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਗਿੱਪੀ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 2010 'ਚ ਆਈ ਫਿਲਮ 'ਮੇਲ ਕਰਦੇ ਰੱਬਾ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜਿਨਹੇ ਮੇਰਾ ਦਿਲ ਲੁੱਟਿਆ', 'ਕੈਰੀ ਆਨ ਜੱਟਾ', 'ਸਿੰਘ ਵਰਸਿਜ਼ ਕੌਰ', 'ਮੰਜੇ ਬਿਸਤਰੇ' ਵਰਗੀਆਂ ਫਿਲਮਾਂ ਨਾਲ ਲੋਕਾਂ ਦੇ ਦਿਲਾਂ ਨੂੰ ਟੁੰਬਿਆ।


Edited By

Sunita

Sunita is news editor at Jagbani

Read More