ਗਿੱਪੀ ਗਰੇਵਾਲ ਦੇ ਫੈਨਜ਼ ਲਈ ਖੁਸ਼ਖਬਰੀ, ਨਵੀਂ ਫਿਲਮ ਦਾ ਕੀਤਾ ਐਲਾਨ

Thursday, March 7, 2019 12:49 PM

ਜਲੰਧਰ(ਬਿਊਰੋ)— ਪੰਜਾਬੀ ਫਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਗਿੱਪੀ ਗਰੇਵਾਲ ਜੋ ਇਸ ਵਾਰ ਇਕ ਤੋਂ ਬਾਅਦ ਇਕ ਫਿਲਮਾਂ ਦਾ ਐਲਾਨ ਕਰ ਚੁੱਕੇ ਹਨ। ਜਿਸ ਦੇ ਚੱਲਦੇ ਗਿੱਪੀ ਗਰੇਵਾਲ ਨੇ ਇਕ ਹੋਰ ਪੰਜਾਬੀ ਫਿਲਮ ਦਾ ਐਲਾਨ ਕਰ ਦਿੱਤਾ ਹੈ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਰਾਹੀਂ ਇਸ ਫਿਲਮ ਦੀ ਜਾਣਕਾਰੀ ਦਿੱਤੀ ਹੈ। ਗਿੱਪੀ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, ''ਹਮਬਲ ਮੋਸ਼ਨ ਪਿਕਚਰਸ ਪੇਸ਼ ਕਰਦਾ ਹੈ 'ਫੱਟੇ ਦਿੰਦੇ ਚੱਕ ਪੰਜਾਬੀ'।''

 
 
 
 
 
 
 
 
 
 
 
 
 
 

Humble Motion Pictures Presents Phattae Dinde Chakk Punjabi Director-Smeep Kang #phattaedindechakkpunjabi Releasing Worldwide 26th June 2020.

A post shared by Gippy Grewal (@gippygrewal) on Mar 6, 2019 at 6:20am PST


ਦੱਸ ਦਈਏ 'ਫੱਟੇ ਦਿੰਦੇ ਚੱਕ ਪੰਜਾਬੀ' ਫਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ। ਫਿਲਮ ਨੂੰ ਗਿੱਪੀ ਗਰੇਵਾਲ ਪ੍ਰੋਡਿਊਸ ਕਰ ਰਹੇ ਨੇ। ਫਿਲਹਾਲ ਮੂਵੀ ਦੇ ਬਾਕੀ ਕਲਾਕਾਰਾਂ ਬਾਰੇ 'ਚ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਦੱਸ ਦਿੱਤਾ ਗਿਆ ਹੈ ਕਿ 'ਫੱਟੇ ਦਿੰਦੇ ਚੱਕ ਪੰਜਾਬੀ' ਫਿਲਮ ਨੂੰ ਹਮਬਲ ਮੋਸ਼ਨ ਪਿਕਚਰਸ ਦੇ ਬੈਨਰ ਹੇਠ ਅਗਲੇ ਸਾਲ 26 ਜੂਨ 2020 'ਚ ਰਿਲੀਜ਼ ਕੀਤਾ ਜਾਵੇਗਾ।

PunjabKesari
ਗਿੱਪੀ ਗਰੇਵਾਲ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ ਬਹੁਤ ਜਲਦ 'ਮੰਜੇ ਬਿਸਤਰੇ 2' 12 ਅਪ੍ਰੈਲ ਨੂੰ ਸਰੋਤਿਆਂ ਦੇ ਰੁਬਰੂ ਹੋਣ ਜਾ ਰਹੀ ਹੈ। ਇਸ ਤੋਂ ਬਾਅਦ 'ਅਰਦਾਸ 2' 19 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ। ਦੱਸ ਦਈਏ ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਭੂਸ਼ਣ ਕੁਮਾਰ ਦੇ ਨਾਲ ਤਿੰਨ ਫਿਲਮਾਂ ਸਾਈਨ ਕੀਤੀਆਂ ਹਨ ਜਿਸ ਚੋਂ ਪਹਿਲੀ ਫਿਲਮ 'ਡਾਕਾ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। 'ਡਾਕਾ' ਫਿਲਮ ਚ ਇਕ ਵਾਰ ਫਿਰ ਤੋਂ ਗਿੱਪੀ ਗਰੇਵਾਲ ਤੇ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ।


Edited By

Manju

Manju is news editor at Jagbani

Read More