ਮੋਦੀ ਦੇ ਹੱਥਾਂ 'ਚ ਹੀ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ : ਹੰਸ ਰਾਜ ਹੰਸ

8/12/2018 3:25:21 PM

ਜਲੰਧਰ(ਮਹੇਸ਼)— ਰਾਸ਼ਟਰੀ ਸਫਾਈ ਮੁਲਾਜ਼ਮ ਕਮਿਸ਼ਨ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਾਜ ਗਾਇਕ ਹੰਸ ਰਾਜ ਹੰਸ ਨੇ ਕੇਂਦਰ ਸਰਕਾਰ ਵਲੋਂ ਐੱਸ. ਸੀ. ਐੱਸ. ਟੀ. ਅੱਤਿਆਚਾਰ ਨਿਵਾਰਣ ਸੋਧ ਬਿੱਲ-2018 ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਸਮਾਜਿਕ ਨਿਆਂ ਲਈ ਮਜ਼ਬੂਤੀ ਨਾਲ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਹੱਥਾਂ ਵਿਚ ਹੀ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਪਾਰਟੀ ਦੀ ਮਜ਼ਬੂਤੀ ਲਈ ਪੂਰੇ ਦੇਸ਼ ਵਿਚ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੇ ਹਨ, ਜਿਸ ਦੇ ਨਤੀਜੇ ਆ ਰਹੀਆਂ ਲੋਕਸਭਾ ਚੋਣਾਂ ਵਿਚ ਸਾਰਿਆਂ ਦੇ ਸਾਹਮਣੇ ਹੋਣਗੇ। 
ਉਨ੍ਹਾਂ ਦੇ ਪ੍ਰਚਾਰ ਨਾਲ ਸਾਬਿਤ ਹੁੰਦਾ ਹੈ ਕਿ ਅਗਲੀ ਸਰਕਾਰ ਵੀ ਐੈੱਨ. ਡੀ. ਏ. ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਜੋ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਗਰੀਬਾਂ ਤੇ ਪੱਛੜੇ ਲੋਕਾਂ ਦੀ ਸਰਕਾਰ ਹੋਵੇਗੀ, ਉਹ ਸੱਚ ਵੀ ਸਾਬਿਤ ਹੋਇਆ ਹੈ। ਰਾਜ ਗਾਇਕ ਹੰਸ ਰਾਜ ਹੰਸ ਨੇ ਕਿਹਾ ਹੈ ਕਿ ਜੋ ਸਨਮਾਨ ਉਨ੍ਹਾਂ ਨੂੰ ਮੋਦੀ ਸਰਕਾਰ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਦਿੱਤਾ ਹੈ, ਉਸ ਦੇ ਲਈ ਉਹ ਹਮੇਸ਼ਾ ਉਨ੍ਹਾਂ ਦੇ ਸ਼ੁਕਰਗੁਜ਼ਾਰ ਰਹਿਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News