''ਤੇਰੇ ਪਿੰਡ...'' ''ਚ ਹਰਭਜਨ ਮਾਨ ਨੇ ਬਿਆਨ ਕੀਤਾ ''ਭੈਣ-ਭਰਾ'' ਦੇ ਅਟੁੱਟ ਰਿਸ਼ਤੇ ਨੂੰ (ਵੀਡੀਓ)

6/19/2019 4:32:27 PM

ਜਲੰਧਰ (ਬਿਊਰੋ) : ਹਾਲ ਹੀ 'ਚ ਹਰਭਜਨ ਮਾਨ ਦਾ ਨਵਾਂ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ 'ਚ ਹਰਭਜਨ ਮਾਨ ਨੇ ਭੈਣ-ਭਰਾ ਦੇ ਅਟੁੱਟ ਰਿਸ਼ਤੇ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਆਪਣੇ ਇਸ ਗੀਤ 'ਚ ਕੁੜੀ ਦੇ ਆਪਣੇ ਪੇਕੇ ਪਰਿਵਾਰ ਨੂੰ ਲੈ ਕੇ ਜਜ਼ਬਾਤਾਂ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਦਿਖਾਇਆ। ਗੀਤ ਦੇ ਬੋਲਾਂ ਨੂੰ ਵੀਡੀਓ ਦੇ ਰਾਹੀਂ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਗੀਤਕਾਰੀ ਦੇ ਬਾਬਾ ਬੋਹੜ 'ਬਾਬੂ ਸਿੰਘ ਮਾਨ' ਦੀ ਕਲਮ 'ਚੋਂ ਨਿਕਲੇ ਅਤੇ ਗੀਤ ਨੂੰ ਮਿਊਜ਼ਿਕ ਮੰਨੇ ਪ੍ਰਮੰਨੇ ਮਿਊਜ਼ਿਕ ਡਾਇਰੈਕਟਰ ਬੀਟ ਮਨਿੱਸਟਰ ਨੇ ਦਿੱਤਾ ਹੈ। ਇਸ ਗੀਤ ਨੂੰ ਯੂਟਿਊਬ ਤੋਂ ਇਲਾਵਾ ਐੱਚ. ਐੱਮ. ਰਿਕਾਰਡਸ ਚੈਨਲ 'ਤੇ ਵੀ ਰਿਲੀਜ਼ ਕੀਤਾ ਗਿਆ ਹੈ। 'ਤੇਰੇ ਪਿੰਡ ਗਈ ਸਾਂ ਵੀਰਾ ਵੇ' ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਨੂੰ ਭਾਵੁਕ ਕਰਦਾ ਹੋਇਆ ਇਹ ਗੀਤ ਟਰੈਡਿੰਗ 'ਚ ਛਾਇਆ ਹੋਇਆ ਹੈ।

ਦੱਸਣਯੋਗ ਹੈ ਕਿ ਹਰਭਜਨ ਮਾਨ ਬਹੁਤ ਜਲਦ ਵੱਡੇ ਪਰਦੇ 'ਤੇ ਫਿਲਮ 'ਪੀ. ਆਰ.' ਨਾਲ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News