''ਹਾਈ ਐਂਡ ਯਾਰੀਆ'' ''ਚ ਪਾਲੀਵੁੱਡ ਦੀ ਤਿਕੜੀ ਕਰੇਗੀ ਵੱਡਾ ਧਮਾਕਾ

Tuesday, February 5, 2019 4:35 PM
''ਹਾਈ ਐਂਡ ਯਾਰੀਆ'' ''ਚ ਪਾਲੀਵੁੱਡ ਦੀ ਤਿਕੜੀ ਕਰੇਗੀ ਵੱਡਾ ਧਮਾਕਾ

ਜਲੰਧਰ (ਬਿਊਰੋ) — ਪਾਲੀਵੁੱਡ ਫਿਲਮ ਇੰਡਸਟਰੀ ਦਾ ਪੱਧਰ ਦਿਨੋਂ-ਦਿਨ ਉੱਚਾ ਹੋ ਰਿਹਾ ਹੈ, ਜਿਸ ਦਾ ਕਾਰਨ ਪੰਜਾਬੀ ਫਿਲਮਾਂ ਦੀ ਸਕ੍ਰਿਪਟ ਤੇ ਵਿਸ਼ੇ ਹਨ। ਜੀ ਹਾਂ, ਵੱਖਰੇ-ਵੱਖਰੇ ਵਿਸ਼ਿਆਂ ਨਾਲ ਮੁੱਦਿਆਂ ਨੂੰ ਚੁੱਕਣ ਵਾਲੀਆਂ ਫਿਲਮਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਹੈ ਇਕ ਨਿਰਦੇਸ਼ਕ ਪੰਕਜ ਬਤਰਾ ਹੈ, ਜੋ ਪੰਜਾਬੀ ਫਿਲਮ 'ਹਾਈ ਐਂਡ ਯਾਰੀਆਂ' ਲੈ ਕੇ ਹਾਜ਼ਰ ਹੋ ਰਹੇ ਹਨ। ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ, ਜਿਸ ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਦੇ 4 ਦਿੱਗਜ ਗਾਇਕ ਤੇ ਅਦਾਕਾਰ ਰਣਜੀਤ ਬਾਵਾ, ਨਿੰਜਾ, ਜੱਸੀ ਗਿੱਲ ਤੇ ਗੁਰਨਾਮ ਭੁੱਲਰ ਨਜ਼ਰ ਆਉਂਣਗੇ। ਬੇਸ਼ੱਕ ਇਹ ਫਿਲਮ 3 ਦੋਸਤਾਂ ਦੀ ਕਹਾਣੀ ਹੈ। ਫਿਲਮ 'ਚ ਇਹ ਤਿੰਨ ਦੋਸਤ ਰਣਜੀਤ ਬਾਵਾ, ਜੱਸੀ ਗਿੱਲ ਤੇ ਨਿੰਜਾ ਬਣੇ ਹਨ। ਫਿਲਮ 'ਚ ਗੁਰਨਾਮ ਭੁੱਲਰ ਦਾ ਕੀ ਕਿਰਦਾਰ ਹੈ? ਇਹ ਹਾਲੇ ਤੱਕ ਫਿਲਮ 'ਚ ਸਾਰਿਆਂ ਲਈ ਸਸਪੈਂਸ ਬਣਿਆ ਹੋਇਆ ਹੈ।

ਦੱਸ ਦਈਏ ਕਿ ਇਹ ਫਿਲਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਲੰਡਨ ਪੜ੍ਹਾਈ ਕਰਨ ਗਏ ਤਿੰਨ ਨੌਜਵਾਨ ਦੀ ਕਹਾਣੀ ਹੈ। ਇਹ ਤਿੰਨੇ ਨੌਜਵਾਨ ਜੱਸੀ ਗਿੱਲ, ਨਿੰਜਾ ਅਤੇ ਰਣਜੀਤ ਬਾਵਾ ਵੱਖੋਂ-ਵੱਖਰੇ ਸ਼ਹਿਰਾਂ, ਸੁਸਾਇਟੀ ਅਤੇ ਧਰਮ ਨਾਲ ਸਬੰਧਿਤ ਹਨ। ਰਣਜੀਤ ਬਾਵਾ ਬਠਿੰਡੇ ਦੇ ਇਕ ਦੇਸੀ ਨੌਜਵਾਨ ਦੇ ਕਿਰਦਾਰ 'ਚ ਦਿਸੇਗਾ ਜਦੋਂਕਿ ਨਿੰਜਾ ਚੰਡੀਗੜ੍ਹ•ਦੇ ਹਿੰਦੂ ਪਰਿਵਾਰ ਦਾ ਮੁੰਡਾ ਹੈ। ਉਥੇ ਹੀ ਜੱਸੀ ਗਿੱਲ ਅੰਮ੍ਰਿਤਸਰ ਦਾ ਇਕ ਰੰਗੀਨ ਮਜਾਜ ਅਮੀਰ ਪਰਿਵਾਰ ਦਾ ਮੁੰਡਾ ਹੈ। ਪੜ੍ਹਾਈ ਲਈ ਲੰਡਨ ਆਏ ਇਹ ਤਿੰਨੇ ਨੌਜਵਾਨ ਜਦੋਂ ਇੱਕਠੇ ਹੁੰਦੇ ਹਨ ਤਾਂ ਅਜਿਹਾ ਕੁਝ ਵਾਪਰਦਾ ਹੈ, ਜੋ ਦਰਸ਼ਕਾਂ ਨੂੰ ਫਿਲਮ ਨਾਲ ਜੋੜਦਾ ਹੈ। ਇਸ ਫਿਲਮ ਜ਼ਰੀਏ ਵਿਦੇਸ਼ਾਂ 'ਚ ਪੜ੍ਹਾਈ ਕਰ ਰਹੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਉਜਾਗਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਫਿਲਮ ਦੀ ਗੱਲ ਕਰੀਏ ਤਾਂ 'ਹਾਈ ਐਂਡ ਯਾਰੀਆਂ' 'ਚ ਜੱਸੀ ਗਿੱਲ, ਰਣਜੀਤ ਬਾਵਾ ਤੇ ਨਿੰਜਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਫਿਲਮ 'ਚ ਨਵਨੀਤ ਕੌਰ ਢਿੱਲੋਂ, ਮੁਸਕਾਨ ਸੇਠੀ, ਆਰੂਸ਼ੀ ਸ਼ਰਮਾ ਤੇ ਨੀਤ ਕੌਰ ਵੀ ਅਹਿਮ ਭੂਮਿਕਾ 'ਚ ਹਨ। ਫਿਲਮ 3 ਯਾਰਾਂ-ਦੋਸਤਾਂ ਦੀ ਕਹਾਣੀ ਹੈ, ਜਿਨ੍ਹਾਂ 'ਚ ਪਿਆਰ ਤੇ ਤਕਰਾਰ ਦੇਖਣ ਨੂੰ ਮਿਲੇਗੀ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗੁਰਜੀਤ ਸਿੰਘ ਨੇ ਲਿਖਿਆ ਹੈ। ਫਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਨੂੰ ਸੰਦੀਪ ਬਾਂਸਲ, ਪੰਕਜ ਬੱਤਰਾ, ਦਿਨੇਸ਼ ਔਲਖ ਤੇ ਬਲਵਿੰਦਰ ਕੋਹਲੀ ਨੇ ਪ੍ਰੋਡਿਊਸ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 22 ਫਰਵਰੀ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।


Edited By

Sunita

Sunita is news editor at Jagbani

Read More