ਹਿਨਾ ਦੀ ਲੁੱਕ ਦੇ ਦੀਵਾਨੇ ਹੋਏ ਫੈਨਜ਼, ਤਸਵੀਰਾਂ ਵਾਇਰਲ
2/11/2019 10:55:25 AM
ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
ਉਸ ਦਾ ਇਹ ਸਟਾਈਲ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਿਨਾ ਖਾਨ ਹੌਟ ਲੁੱਕ 'ਚ ਫੋਟੋਸ਼ੂਟ ਕਰਵਾ ਚੁੱਕੀ ਹੈ।
ਫੈਨਜ਼ ਵਲੋਂ ਉਸ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜ਼ਿੰਦਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।
ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ ਆਈਕਨ ਬਣ ਗਈ ਹੈ।
ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ