ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰਿਤਿਕ ਰੌਸ਼ਨ ਨੇ ਦਿੱਤਾ ਸੰਦੇਸ਼

Wednesday, September 11, 2019 1:15 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰਿਤਿਕ ਰੌਸ਼ਨ ਨੇ ਦਿੱਤਾ ਸੰਦੇਸ਼

ਮੁੰਬਈ(ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਦੁਨੀਆ ’ਚ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ । ਇਸੇ ਤਰ੍ਹਾਂ ਦਾ ਇਕ ਧਾਰਮਿਕ ਸਮਾਗਮ ਮੁੰਬਈ ਦੀਆਂ ਸੰਗਤਾਂ ਵੱਲੋਂ ਵੀ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ’ਚ ਬਾਲੀਵੁੱਡ ਦੇ ਕਈ ਅਦਾਕਾਰ ਵੀ ਹਾਜ਼ਰੀ ਲਗਵਾਉਣਗੇ । ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਤਿਕ ਰੌਸ਼ਨ ਨੇ ਹਾਲ ਹੀ ’ਚ ਇਕ ਵੀਡੀਓ ਜਾਰੀ ਕੀਤਾ ਜਿਸ ’ਚ ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰ ਪੁਰਬ ਸਮਾਗਮ ’ਚ ਮੁੰਬਈ ਖਾਲਸਾ ਕਾਲਜ ’ਚ ਸ਼ਾਮਲ ਹੋਣ।

ਵੀਡੀਓ ਰਾਹੀਂ ਰਿਤਿਕ ਨੇ ਕਿਹਾ,‘‘ਤੁਹਾਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਗੁਰੂ ਨਾਨਕ ਖਾਲਸਾ ਕਾਲਜ ’ਚ ਸ਼ਾਮ 6 ਤੋਂ 10 ਵਜੇ ਤੱਕ ਸ਼ਨੀਵਾਰ 19 ਅਕਤੂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਉਤਸਵ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਅਭਿਨੇਤਾ ਨੇ ਬੇਨਤੀ ਕੀਤੀ ਕਿ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਜ਼ਰੂਰ ਆਉਣ ਤੇ ਗੁਰ ਨਾਨਕ ਦੇਵ ਜੀ ਦਾ ਆਸ਼ੀਰਵਾਦ ਲੈਣ।’’


About The Author

manju bala

manju bala is content editor at Punjab Kesari