Pics : ਸਮੁੰਦਰ ਕਿਨਾਰੇ ਦੋਸਤਾਂ ਨਾਲ ਮਸਤੀ ਕਰਦੀ ਦਿਖੀ ਜੈਕਲੀਨ

10/13/2017 5:23:19 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਅਕਸਰ ਆਪਣੀਆਂ ਤਸਵੀਰਾਂ ਕਰਕੇ ਚਰਚਾ 'ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਜੈਕਲੀਨ ਆਪਣੇ ਕਰੀਬੀ ਦੋਸਤਾਂ ਨਾਲ ਇਸਰਾਈਲ 'ਚ ਮਸਤੀ ਕਰ ਰਹੀ ਹੈ। ਇਸ ਟ੍ਰਿਪ ਦੀਆਂ ਕੁਝ ਤਸਵੀਰਾਂ ਜੈਕਲੀਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜੈਕਲੀਨ ਨੇ ਆਪਣੇ ਦੋਸਤਾਂ ਨਾਲ ਇਕ ਬੂਮਰੈਂਗ ਵੀਡੀਓ ਪੋਸਟ ਕੀਤੀ ਹੈ। ਇਸ ਵੀਡੀਓ 'ਚ ਉਹ ਖੂਬ ਮਸਤੀ ਕਰਦੀ ਦਿਖਾਈ ਦੇ ਰਹੀ ਹੈ।

PunjabKesari
ਦੱਸਣਯੋਗ ਹੈ ਕਿ ਬੀਤੇ ਦਿਨੀਂ ਰਿਲੀਜ਼ ਹੋਈ ਜੈਕਲੀਨ ਅਭਿਨੈ ਫਿਲਮ 'ਜੁੜਵਾ 2' ਸਿਨੇਮਾਘਰਾਂ 'ਚ ਖੂਬ ਧਮਾਲਾਂ ਪਾ ਰਹੀ ਹੈ। ਫਿਲਮ ਨੇ ਬਾਕਸ ਆਫਿਸ 'ਤੇ ਕਰੀਬ 100 ਕਰੋੜ ਦਾ ਆਂਕੜਾ ਪਾਰ ਕਰ ਲਿਆ ਹੈ। ਇਸ ਫਿਲਮ 'ਚ ਜੈਕਲੀਨ ਤੋਂ ਇਲਾਵਾ ਵਰੁਣ ਧਵਨ ਅਤੇ ਤਾਪਸੀ ਪੰਨੂ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News