ਪੀਲੇ ਕੱਪੜਿਆਂ ''ਚ ''ਕਲੰਕ'' ਦੀ ਸਟਾਰ ਕਾਸਟ ਦਾ ਜਲਵਾ, ਤਸਵੀਰਾਂ ਵਾਇਰਲ

Monday, April 15, 2019 11:46 AM

ਮੁੰਬਈ (ਬਿਊਰੋ) : ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਫਿਲਮ 'ਕਲੰਕ' ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਾਲ ਹੀ 'ਚ 'ਕਲੰਕ' ਦੀ ਸਟਾਰ ਕਾਸਟ ਪ੍ਰਮੋਸ਼ਨ ਦੌਰਾਨ ਇਕ ਈਵੈਂਟ 'ਚ ਨਜ਼ਰ ਆਏ। ਇਸ ਦੌਰਾਨ ਵਰੁਣ ਧਵਨ, ਆਲੀਆ ਭੱਟ, ਸੋਨਾਕਸ਼ੀ ਸਿਨ੍ਹਾ, ਆਦਿਤਿਆ ਰਾਏ ਕਪੂਰ ਬਹੁਤ ਸ਼ਾਨਦਾਰ ਲੁੱਕ 'ਚ ਨਜ਼ਰ ਆਏ।

PunjabKesari

ਦੱਸ ਦਈਏ ਕਿ ਇਸ ਦੌਰਾਨ 'ਕਲੰਕ' ਦੀ ਪੂਰੀ ਸਟਾਰ ਕਾਸਟ ਪੀਲੇ ਰੰਗ ਦੇ ਕੱਪੜਿਆਂ 'ਚ ਨਜ਼ਰ ਆਏ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੇ ਸਨ।

PunjabKesari

ਇਸ ਈਵੈਂਟ ਦੀਆਂ ਕੁਝ ਤਸਵੀਰਾਂ ਵੁਰਣ, ਆਲੀਆ, ਆਦਿਤਿਆ ਤੇ ਸੋਨਕਸ਼ੀ ਨੇ ਆਪਣੇ-ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਦੱਸਣਯੋਗ ਹੈ ਕਿ ਫਿਲਮ 'ਕਲੰਕ' 'ਚ ਵਰੁਣ ਧਵਨ ਅਤੇ ਆਲੀਆ ਭੱਟ ਤੋਂ ਇਲਾਵਾ ਸੰਜੇ ਦੱਤ, ਆਦਿਤਿਆ ਰਾਏ ਕਪੂਰ, ਸੋਨਾਕਸ਼ੀ ਸਿਨ੍ਹਾ, ਆਦਿਤਿਆ ਰਾਏ ਕਪੂਰ ਅਤੇ ਮਾਧੁਰੀ ਦੀਕਸ਼ਿਤ ਵੀ ਨਜ਼ਰ ਆਉਣਗੇ।

PunjabKesari

ਅਭਿਸ਼ੇਕ ਵਰਮਨ ਵੱਲੋਂ ਡਾਇਰੈਕਟ ਕੀਤੀ ਇਹ ਫਿਲਮ ਪੀਰੀਅਡ ਡਰਾਮਾ ਫਿਲਮ ਹੋਣ ਵਾਲੀ ਹੈ।

PunjabKesari

'ਕਲੰਕ' ਫਿਲਮ ਦਾ ਇਕ ਹੋਰ ਖਾਸੀਅਤ ਇਹ ਹੈ ਕਿ ਇਸ ਫਿਲਮ 'ਚ ਸੰਜੇ ਦੱਤ ਅਤੇ ਮਾਧੁਰੀ ਦੀਕਸ਼ਿਤ 22 ਸਾਲ ਬਾਅਦ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ।

PunjabKesari

 ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਹ ਫਿਲਮ 17 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ।

PunjabKesari

PunjabKesari

PunjabKesari

PunjabKesari


Edited By

Sunita

Sunita is news editor at Jagbani

Read More