ਇਕ ਵਾਰ ਫਿਰ 'ਫਿਰੰਗੀ' 'ਤੇ ਨਿਕਲਿਆ ਕਪਿਲ ਦਾ ਗੁੱਸਾ, ਲੱਤ ਮਾਰਨ ਤੋਂ ਬਾਅਦ ਬਣਾਇਆ ਡਰਾਈਵਰ

10/23/2017 4:45:13 PM

ਮੁੰਬਈ (ਬਿਊਰੋ)— ਕਾਮੇਡੀਅਨ ਤੇ ਅਭਿਨੇਤਾ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਫਿਰੰਗੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਇਸ ਫਿਲਮ ਦਾ ਦੂਜਾ ਪੋਸਟਰ ਰਿਲੀਜ਼ ਹੋਇਆ ਹੈ। ਕਪਿਲ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ਤੋਂ ਸੋਸ਼ਲ ਮੀਡੀਆ 'ਤੇ ਇਹ ਪੋਸਟਰ ਸ਼ੇਅਰ ਕੀਤਾ ਹੈ। ਬੀਤੇ ਦਿਨੀਂ ਇਸ ਫਿਲਮ ਦਾ ਪਹਿਲਾ ਪੋਸਟਰ ਰਿਲੀਜ਼ ਹੋਇਆ ਸੀ ਜਿਸ 'ਚ ਕਪਿਲ ਫਿਰੰਗੀ ਨੂੰ ਲੱਤ ਮਾਰਦੇ ਦਿਖਾਈ ਦੇ ਰਹੇ ਸਨ। ਹੁਣ ਦੂਜੇ ਪੋਸਟਰ 'ਚ ਕਪਿਲ ਗੱਡੀ 'ਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ ਅਤੇ ਫਿਰੰਗੀ ਗੱਡੀ ਚਲਾ ਰਿਹਾ ਹੈ। ਕਪਿਲ ਨੇ ਪੋਸਟਰ ਤੋਂ ਇਲਾਵਾ ਟਵਿਟਰ 'ਤੇ ਫਿਲਮ ਦੇ ਟਰੇਲਰ ਦੀ ਰਿਲੀਜ਼ ਡੇਟ ਬਾਰੇ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਫਿਲਮ ਦਾ ਟਰੇਲਰ ਕੱਲ ਰਿਲੀਜ਼ ਹੋਵੇਗਾ।


ਦੱਸਣਯੋਗ ਹੈ ਕਿ ਰਾਜੀਵ ਢੀਂਗਰਾ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ 'ਚ ਕਪਿਲ ਤੋਂ ਇਲਾਵਾ ਮੋਨਿਕਾ ਗਿੱਲ ਤੇ ਇਸ਼ਿਤਾ ਦੱਤਾ ਵੀ ਅਹਿਮ ਰੋਲ 'ਚ ਹਨ। ਇਸ਼ਿਤਾ ਨੇ ਵੀ ਇਹ ਪੋਸਟਰ ਟਵਿਟਰ 'ਤੇ ਸ਼ੇਅਰ ਕੀਤਾ ਹੈ। 'ਫਿਰੰਗੀ' ਤੋਂ ਪਹਿਲਾਂ ਵੀ ਕਪਿਲ ਦੀ ਇਕ ਫਿਲਮ 'ਕਿਸ ਕਿਸ ਕੋ ਪਿਆਰ ਕਰੂੰ' ਆ ਚੁੱਕੀ ਹੈ, ਜੋ ਉਸ ਦੀ ਡੈਬਿਊ ਫਿਲਮ ਸੀ। ਇਹ ਫਿਲਮ 24 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News