ਗੁਰਪ੍ਰੀਤ ਘੁੱਗੀ ਸਮੇਤ ਕਪਿਲ ਸ਼ਰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Saturday, October 6, 2018 3:26 PM

ਅੰਮ੍ਰਿਤਸਰ (ਸੁਮਿਤ ਖੰਨਾ)— ਅੰਮ੍ਰਿਤਸਰ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਜੋ ਬੀਤੇ ਕੁਝ ਮਹੀਨਿਆਂ ਤੋਂ ਬ੍ਰੇਕ 'ਤੇ ਸਨ, ਉਹ ਅੱਜ ਆਪਣੀ ਆਉਣ ਵਾਲੀ ਨਵੀਂ ਫਿਲਮ 'ਸਨ ਆਫ ਮਨਜੀਤ ਸਿੰਘ' ਦੀ ਪ੍ਰਮੋਸ਼ਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਘੁੱਗੀ ਵੀ ਦਿਖਾਈ ਦਿੱਤੇ, ਜੋ ਫਿਲਮ 'ਚ ਮੁੱਖ ਕਿਰਦਾਰ ਨਿਭਾ ਰਹੇ ਹਨ। ਇਨ੍ਹਾਂ ਦੋਹਾਂ ਕਲਾਕਾਰਾਂ ਨੂੰ ਦੇਖ ਕੇ ਲੋਕ ਕਾਫੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਸੈਲਫੀਆਂ ਲੈਣ ਲਈ ਕੋਸ਼ਿਸ਼ਾਂ ਕਰਦੇ ਨਜ਼ਰ ਆਏ। ਇਸ ਦੌਰਾਨ ਕਪਿਲ ਸ਼ਰਮਾ ਪਹਿਲਾਂ ਨਾਲੋਂ ਕਾਫੀ ਮੋਟੇ ਦਿਖਾਈ ਦਿੱਤੇ। ਇੱਥੇ ਉਨ੍ਹਾਂ ਨੇ ਆਪਣੀ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ।

PunjabKesari
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਕਪਿਲ ਸ਼ਰਮਾ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰਸਟਾਰ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ 'ਚ ਹੈ। ਵਿਕਰਮ ਗਰੋਵਰ ਦੇ ਨਿਰਦੇਸ਼ਨ ਵਾਲੀ ਇਹ ਫਿਲਮ 12 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਨੂੰ ਕਪਿਲ ਸ਼ਰਮਾ ਤੇ ਸੁਮੀਤ ਸਿੰਘ ਮਿਲ ਕੇ ਪ੍ਰੋਡਿਊਸ ਕੀਤਾ ਹੈ। ਖਬਰ ਹੈ ਕਿ ਕਪਿਲ ਇਸੇ ਮਹੀਨੇ ਟੀ. ਵੀ. 'ਤੇ ਨਵੇਂ ਸ਼ੋਅ ਨਾਲ ਵਾਪਸੀ ਕਰ ਸਕਦੇ ਹਨ।


Edited By

Chanda Verma

Chanda Verma is news editor at Jagbani

Read More