''ਕਿਰਦਾਰ-ਏ-ਸਰਦਾਰ'' ਦੀ ਸਟਾਰ ਕਾਸਟ ਪ੍ਰਮੋਸ਼ਨ ਲਈ ਪੁੱਜੇਗੀ ਚੰਡੀਗੜ੍ਹ

9/23/2017 10:36:59 AM

ਜਲੰਧਰ (ਬਿਊਰੋ) — 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਕਿਰਦਾਰ-ਏ-ਸਰਦਾਰ' ਸਿੱਖ ਕੌਮ ਦੀ ਸ਼ਹਾਦਤ ਤੇ ਹੌਸਲੇ ਨੂੰ ਪਰਦੇ 'ਤੇ ਪੇਸ਼ ਕਰੇਗੀ। ਇਹ ਫ਼ਿਲਮ ਇਕ ਅਜਿਹੇ ਕਿਰਦਾਰ ਦੀ ਹੈ, ਜੋ ਸੰਸਾਰ ਭਰ 'ਚ ਆਪਣੀਆਂ ਕੁਰਬਾਨੀਆਂ, ਜਜ਼ਬੇ ਤੇ ਬਹਾਦਰੀ ਦਾ ਪ੍ਰਤੀਕ ਹੈ। ਇੰਨੀ ਦਿਨੀਂ ਫਿਲਮ ਪੂਰੀ ਸਟਾਰ ਕਾਸਟ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਅੱਜ ਫਿਲਮ ਦੀ ਪੂਰੀ ਸਟਾਰ ਕਾਸਟ ਚੰਡੀਗੜ੍ਹ ਪ੍ਰੈੱਸ ਕਾਨਫਰੰਸ, ਹੋਟਲ ਮਾਇਆ ਪਲੈਸ 'ਚ 11:30 ਵਜੇ ਪੁੱਜੇਗੀ। ਇਸ ਤੋਂ ਬਾਅਦ ਸੈਕਟਰ 35-ਬੀ ਚੰਡੀਗੜ੍ਹ ਯੂਨੀਵਰਸਿਟੀ 'ਚ 2:30 ਵਜੇ ਇਵੈਂਟ 'ਚ ਸ਼ਮਾਲ ਹੋਵੇਗੀ। 
ਫਿਲਮ ਦੀ ਕਹਾਣੀ ਇਕ ਅਜਿਹੇ ਕਿਰਦਾਰ 'ਤੇ ਆਧਾਰਿਤ ਹੈ, ਜਿਸ ਨੇ ਆਪਣੇ ਕਰੀਅਰ ਨੂੰ ਸਿਰਫ ਆਪਣੀ 'ਪਗੜੀ' ਕਰਕੇ ਛੱਡ ਦਿੱਤਾ। ਫ਼ਿਲਮ ਦਾ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ। ਫ਼ਿਲਮ ਦੀ ਕਹਾਣੀ ਵੀ ਜਤਿੰਦਰ ਸਿੰਘ ਜੀਤੂ ਨੇ ਹੀ ਲਿਖੀ ਹੈ, ਜਦਕਿ ਸਕਰੀਨਪਲੇ ਤੇ ਡਾਇਲਾਗ ਕੁਦਰਤ ਪਾਲ ਦੇ ਲਿਖੇ ਹੋਏ ਹਨ। ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਮੁੱਖ ਭੂਮਿਕਾ 'ਚ ਹਨ। ਇਹ ਫ਼ਿਲਮ ਇਕ ਆਮ ਬੌਕਸਰ ਨੌਜਵਾਨ ਦੀ ਜ਼ਿੰਦਗੀ ਤੋਂ ਸ਼ੁਰੂ ਹੁੰਦੀ ਹੈ ਤੇ ਹੌਲੀ-ਹੌਲੀ ਸਿੱਖੀ ਵੱਲ ਵਧਦੀ ਹੈ। ਫ਼ਤਿਹ ਨਾਂ ਦੇ ਇਸ ਨੌਜਵਾਨ ਦਾ ਕਿਰਦਾਰ ਨਵ ਬਾਜਵਾ ਨੇ ਅਦਾ ਕੀਤਾ ਹੈ। ਇਸ ਪਰਿਵਾਰਕ ਫ਼ਿਲਮ 'ਚ ਦਰਸ਼ਕਾਂ ਨੂੰ ਸਿਨੇਮੇ ਦੇ ਹਰ ਰੰਗ ਦੇਖਣ ਨੂੰ ਮਿਲਣਗੇ। ਫ਼ਿਲਮ ਰਾਹੀਂ ਘਰਾਂ 'ਚ ਬਜ਼ੁਰਗਾਂ ਦੀ ਹੁੰਦੀ ਬੇਕਦਰੀ ਨੂੰ ਵੀ ਮੁੱਦਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਅਰਦਾਸ ਦੇ ਮਨੁੱਖੀ ਸਰੀਰ 'ਤੇ ਅਸਰ ਨੂੰ ਵੀ ਪਰਦੇ 'ਤੇ ਦਰਸਾਇਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫ਼ਿਲਮ ਦਰਸ਼ਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਉਨ੍ਹਾਂ ਨੇ ਹੀ ਲਿਖੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News