'ਕਿਰਦਾਰ-ਏ-ਸਰਦਾਰ' ਦੇ ਟਾਈਟਲ ਟਰੈਕ ਨੂੰ ਹਰ ਪਾਸੋਂ ਮਿਲ ਰਿਹਾ ਭਰਵਾਂ ਹੁੰਗਾਰਾ

9/24/2017 4:27:34 PM

ਜਲੰਧਰ(ਬਿਊਰੋ)— 29 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਕਿਰਦਾਰ–ਏ–ਸਰਦਾਰ' ਦੇ ਟਾਈਟਲ ਟਰੈਕ ਨੂੰ ਹਰ ਪਾਸਿਓਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਟਾਈਟਲ ਟਰੈਕ ਨੂੰ ਨੱਛਤਰ ਗਿੱਲ ਨੇ ਆਪਣੀ ਬੁਲੰਦ ਆਵਾਜ਼ ਦਿੱਤੀ ਹੈ ਤੇ ਯੈਲੋ ਮਿਊਜ਼ਿਕ ਵਲੋਂ ਇਸ ਗੀਤ ਨੂੰ ਯੂ-ਟਿਊਬ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਦੇ ਰਿਲੀਜ਼ ਹੋਣ ਦੇ ਕੁਝ ਦਿਨਾਂ ਬਾਅਦ ਹੀ ਇਹ ਗੀਤ ਵਾਇਰਲ ਹੋ ਗਿਆ ਹੈ। ਫਿਲਮ ਦੇ ਟਾਈਟਲ ਗੀਤ 'ਚ ਵਿਸ਼ੇਸ਼ ਗੱਲ ਇਹ ਹੈ ਕਿ ਇਹ ਗੀਤ ਹਿੰਦੀ ਭਾਸ਼ਾ 'ਚ ਗਾਇਆ ਗਿਆ ਹੈ ਤੇ ਜਦ ਇਸ ਬਾਰੇ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ, ''ਜੇਕਰ ਬਾਲੀਵੁੱਡ ਫ਼ਿਲਮਾਂ 'ਚ ਪੰਜਾਬੀ ਗੀਤ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਪੰਜਾਬੀ ਫ਼ਿਲਮਾਂ ਦੇ ਪ੍ਰਚਾਰ–ਪ੍ਰਸਾਰ ਲਈ ਹਿੰਦੀ ਗੀਤ ਕਿਉਂ ਨਹੀਂ ਲਿਖੇ ਜਾਂ ਗਾਏ ਜਾ ਸਕਦੇ।

ਫਿਲਮ 'ਕਿਰਦਾਰ–ਏ–ਸਰਦਾਰ' ਦੀ ਕਹਾਣੀ ਇਕ ਅਜਿਹੇ ਕਿਰਦਾਰ 'ਤੇ ਆਧਾਰਿਤ ਹੈ, ਜਿਸ ਨੇ ਆਪਣੇ ਕਰੀਅਰ ਨੂੰ ਸਿਰਫ ਆਪਣੀ 'ਪਗੜੀ' ਕਰਕੇ ਛੱਡ ਦਿੱਤਾ। ਫ਼ਿਲਮ ਦਾ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ। ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ ਵੀਰੂ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਮੁੱਖ ਭੂਮਿਕਾ 'ਚ ਹਨ। ਉਮੀਦ ਕੀਤੀ ਜਾ ਰਹੀ ਹੈ ਕਿ 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਇਹ ਫ਼ਿਲਮ ਦਰਸ਼ਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਉਨ੍ਹਾਂ ਨੇ ਹੀ ਲਿਖੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News