ਰੌਸ਼ਨ ਪ੍ਰਿੰਸ ਦੀ ਫਿਲਮ ''ਲਾਵਾਂ ਫੇਰੇ'' ਦੀ ਬਦਲੀ ਰਿਲੀਜ਼ਿੰਗ ਡੇਟ

1/21/2018 2:13:26 PM

ਜਲੰਧਰ (ਬਿਊਰੋ)— ਮਸ਼ਹੂਰ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਪੰਜਾਬੀ ਫਿਲਮ 'ਲਾਵਾਂ ਫੇਰੇ' ਦੀ ਰਿਲੀਜ਼ਿੰਗ ਡੇਟ ਬਦਲ ਗਈ ਹੈ। ਦੱਸ ਦੇਈਏ ਕਿ ਪਹਿਲਾਂ ਇਹ ਫਿਲਮ 9 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਫਿਲਮ 16 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। 
ਦੱਸਣਯੋਗ ਹੈ ਕਿ 'ਲਾਵਾਂ ਫੇਰੇ' ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਕਾਮੇਡੀ ਨਾਲ ਭਰਪੂਰ ਇਸ ਫਿਲਮ 'ਚ ਰੌਸ਼ਨ ਪ੍ਰਿੰਸ, ਰੁਬੀਨਾ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਹਾਰਬੀ ਸੰਘਾ ਤੋਂ ਇਲਾਵਾ ਹੋਰ ਕਈ ਕਲਾਕਾਰ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ। 5 ਜਨਵਰੀ ਨੂੰ ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਰੋਸ਼ਨ ਪ੍ਰਿੰਸ ਦੀ 'ਲਾਵਾਂ ਫੇਰੇ' ਦਰਸ਼ਕਾਂ ਦੀ ਪਸੰਦ 'ਤੇ ਖਰੀ ਉਤਰੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News