ਸੂਫੀਆਨਾ ਸੰਗੀਤ ਦੀ ਬੁਲੰਦੀ ਹੈ ਲਖਵਿੰਦਰ ਵਡਾਲੀ, ਗੁੱਝੀਆਂ ਰਮਜ਼ਾਂ ਨਾਲ ਬਣਾਈ ਖਾਸ ਪਛਾਣ

4/20/2018 3:13:58 PM

ਜਲੰਧਰ(ਬਿਊਰੋ)—  ਸੂਫੀ ਗਾਇਕੀ ਨਾਲ ਦੇਸ਼ਾਂ-ਵਿਦੇਸ਼ਾਂ 'ਚ ਪ੍ਰਸਿੱਧੀ ਖੱਟਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 20 ਅਪ੍ਰੈਲ 1978 ਨੂੰ ਅੰਮ੍ਰਿਤਸਰ 'ਚ ਹੋਇਆ ਸੀ।
PunjabKesari
ਲਖਵਿੰਦਰ ਵਡਾਲੀ ਨੇ ਮਿਊਜ਼ਿਕ ਦੀ ਮਾਸਟਰ ਡਿਗਰੀ ਅਤੇ ਪੀ. ਐੱਚ. ਡੀ. ਕਲਾਸੀਕਲ ਮਿਊਜ਼ਿਕ 'ਚ ਕੀਤੀ ਹੈ। ਉਨ੍ਹਾਂ ਨੇ ਕਈ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ ਹੈ।
PunjabKesari
ਉਨ੍ਹਾਂ ਦੀਆਂ ਐਲਬਮ 'ਨੈਨਾ ਦੇ ਬੂਹੇ' ਕਾਫੀ ਪ੍ਰਸਿੱਧ ਹੋਈ ਸੀ, ਜਿਸ ਦੇ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਚੜ੍ਹੇ ਹਨ।
PunjabKesari
ਸੂਫੀਆਨਾ ਸ਼ਾਇਰੀ ਅਤੇ ਸੰਗੀਤ 'ਚ ਗੁੱਝੀਆਂ ਰਮਜ਼ਾਂ ਦੀ ਪੇਸ਼ਕਾਰੀ ਨੇ ਅਕਸਰ ਇਸ਼ਕ ਮਿਜਾਜ਼ੀ ਤੋਂ ਇਸ਼ਕ ਹਕੀਕੀ ਦੀ ਗੱਲ ਬੜੀ ਸਫਲਤਾ ਸਹਿਤ ਕੀਤੀ ਹੈ।
PunjabKesari
ਇਸ ਦੀ ਇਕ ਲਾਜਵਾਬ ਮਿਸਾਲ ਹੈ ਲਖਵਿੰਦਰ ਵਡਾਲੀ ਦੀ ਪੇਸ਼ਕਾਰੀ 'ਕਮਲੀ ਯਾਰ ਦੀ', ਜਿਸ ਦਾ ਜਾਦੂ ਸਰੋਤਿਆਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ।
PunjabKesari
ਵਡਾਲੀ ਦੀ ਆਵਾਜ਼ ਜਿੱਥੇ ਗੀਤ ਦੇ ਬੋਲਾਂ ਨੂੰ ਅਰਥ ਪ੍ਰਦਾਨ ਕਰਦੀ ਹੈ ਉੱਥੇ ਸੁਣਨ ਵਾਲਿਆਂ ਦੇ ਦਿਲਾਂ ਨੂੰ ਧੂਹ ਵੀ ਪਾਉਂਦੀ ਹੈ।
PunjabKesari
ਇਸ ਪੇਸ਼ਕਾਰੀ ਰਾਹੀਂ ਇਸ ਗੱਲ ਨੂੰ ਸਾਰਥਕ ਕੀਤਾ ਗਿਆ ਹੈ ਕਿ ਰੱਬ ਦੀ ਰਜ਼ਾ 'ਚ ਰੰਗੀਆਂ ਰੂਹਾਂ ਨਾਲ ਕੋਈ ਧੱਕਾ ਨਹੀਂ ਚੱਲ ਸਕਦਾ, ਭਾਵੇਂ ਇਹ ਧੱਕਾ ਕਰਨ ਵਾਲਾ ਉਸ ਰੂਹ ਦਾ ਬਾਪ ਹੀ ਕਿਉਂ ਨਾ ਹੋਵੇ।

PunjabKesari
ਇਸ ਕਾਰਨ ਹੀਰ ਲਈ ਰਾਂਝੇ ਦਾ ਮਿਲਾਪ ਰੱਬ ਦਾ ਮਿਲਾਪ ਹੋ ਨਿੱਬੜਦਾ ਹੈ। ਇਸ ਰਚਨਾ 'ਚ ਬਾਬਾ ਬੁਲੇਸ਼ਾਹ ਦੇ ਕਲਾਮ ਨੂੰ ਲਖਵਿੰਦਰ ਵਡਾਲੀ ਨੇ ਗੁਰਮੀਤ ਦੇ ਸੰਗੀਤ 'ਚ ਧੁਰ ਅੰਦਰ ਖੁੱਭ ਕੇ ਨਿਭਾਇਆ ਹੈ।
PunjabKesari
ਵਡਾਲੀ ਦੇ ਇਸ ਗੀਤ ਨੂੰ ਸਰੋਤਿਆਂ ਦਾ ਢੇਰ ਸਾਰਾ ਪਿਆਰ ਮਿਲ ਰਿਹਾ ਹੈ।
PunjabKesari
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਵਡਾਲੀ ਦੇ ਚਾਚਾ ਉਸਤਾਦ ਪਿਆਰੇ ਲਾਲ ਵਡਾਲੀ ਦਾ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਦੇ ਘਰ 'ਚ ਸੋਗ ਦੀ ਲਹਿਰ ਰਹੀ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News