3 ਦਹਾਕਿਆਂ ਤੋਂ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ ਮਾਧੁਰੀ, ਦੇਖੋ ਦਿਲਕਸ਼ ਤਸਵੀਰਾਂ

Wednesday, May 15, 2019 12:48 PM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਅਜਿਹੀ ਅਦਾਕਾਰਾ ਹੈ, ਜਿਸ ਨੇ ਆਪਣੀਆਂ ਦਿਲਕਸ਼ ਅਦਾਵਾਂ ਨਾਲ ਲਗਭਗ ਤਿੰਨ ਦਹਾਕਿਆਂ ਤੋਂ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਖਾਸ ਪਛਾਣ ਬਣਾਈ ਹੈ। ਅੱਜ ਮਾਧੁਰੀ ਆਪਣਾ 52ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ।

PunjabKesari

ਉਨ੍ਹਾਂ ਦਾ ਜਨਮ 15 ਮਈ, 1967 ਨੂੰ ਇਕ ਮੱਧਵਰਗੀ ਮਰਾਠੀ ਬ੍ਰਾਹਮਣ ਪਰਿਵਾਰ 'ਚ ਹੋਇਆ। ਮਾਧੁਰੀ ਫਿਲਮ ਇੰਡਸਟਰੀ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ 'ਚੋਂ ਇਕ ਹੈ, ਜਿਨ੍ਹਾਂ ਦੀ ਖੂਬਸੂਰਤੀ ਸਮੇਂ ਦੇ ਨਾਲ-ਨਾਲ ਵਧਦੀ ਹੀ ਜਾ ਰਹੀ ਹੈ।

PunjabKesari

ਇਸ ਦਾ ਗਵਾਹ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਹੈ, ਜਿਸ 'ਤੇ ਉਹ ਲਗਾਤਾਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਦੱਸ ਦਈਏ ਕਿ ਮਾਧੁਰੀ ਦੀਕਸ਼ਿਤ ਨੇ ਮੁੱਢਲੀ ਸਿੱਖਿਆ ਹਾਸਲ ਕਰਨ ਮਗਰੋਂ ਮੁੰਬਈ ਯੂਨੀਵਰਸਿਟੀ 'ਚ 'ਮਾਇਕ੍ਰੋਬਾਇਲੋਜਿਸਟ' ਬਣਨ ਲਈ ਦਾਖਲਾ ਲੈ ਲਿਆ ਸੀ।

PunjabKesari

ਇਸ ਦੌਰਾਨ ਉਨ੍ਹਾਂ ਨੇ ਲਗਭਗ 8 ਸਾਲ ਤੱਕ ਕੱਥਕ ਨ੍ਰਿਤ ਦੀ ਸਿੱਖਿਆ ਵੀ ਹਾਸਲ ਕੀਤੀ।

PunjabKesari

ਮਾਧੁਰੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1984 'ਚ ਰਾਜਸ਼੍ਰੀ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਫਿਲਮ 'ਅਬੋਧ' ਨਾਲ ਕੀਤੀ ਪਰ ਕਮਜ਼ੋਰ ਕਹਾਣੀ ਤੇ ਨਿਰਦੇਸ਼ਨ ਕਾਰਨ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਅਸਫਲ ਰਹੀ।

PunjabKesari
ਦੱਸਣਯੋਗ ਹੈ ਕਿ ਮਾਧੁਰੀ ਦੀ ਕਿਸਮਤ ਦਾ ਸਿਤਾਰਾ ਸਾਲ 1988 'ਚ ਰਿਲੀਜ਼ ਫਿਲਮ 'ਤੇਜ਼ਾਬ' ਨਾਲ ਚਮਕਿਆ। ਇਸ ਫਿਲਮ 'ਚ ਉਨ੍ਹਾਂ 'ਤੇ ਫਿਲਮਾਇਆ ਗੀਤ 'ਏਕ ਦੋ ਤੀਨ' ਉਨ੍ਹੀਂ ਦਿਨੀਂ ਕਾਫੀ ਪਸੰਦ ਕੀਤਾ ਗਿਆ।

PunjabKesari

ਇਸ ਤੋਂ ਬਾਅਦ ਫਿਲਮ 'ਦਿਲ' 'ਚ ਆਪਣੇ ਦਮਦਾਰ ਅਭਿਨੈ ਲਈ ਮਾਧੁਰੀ ਦੀਕਸ਼ਿਤ ਨੂੰ ਪਹਿਲਾ ਫਿਲਮ ਫੇਅਰ ਪੁਰਸਕਾਰ ਪ੍ਰਾਪਤ ਹੋਇਆ।
PunjabKesari

PunjabKesari

PunjabKesari


Edited By

Sunita

Sunita is news editor at Jagbani

Read More