'ਮੰਜੇ ਬਿਸਤਰੇ 2' ਦਾ ਟੀਜ਼ਰ ਰਿਲੀਜ਼, ਗਿੱਪੀ ਵਲੋਂ ਜਨਮਦਿਨ 'ਤੇ ਫੈਨਜ਼ ਨੂੰ ਸਰਪ੍ਰਾਈਜ਼ (ਵੀਡੀਓ)

Wednesday, January 2, 2019 2:42 PM
'ਮੰਜੇ ਬਿਸਤਰੇ 2' ਦਾ ਟੀਜ਼ਰ ਰਿਲੀਜ਼, ਗਿੱਪੀ ਵਲੋਂ ਜਨਮਦਿਨ 'ਤੇ ਫੈਨਜ਼ ਨੂੰ ਸਰਪ੍ਰਾਈਜ਼ (ਵੀਡੀਓ)

ਜਲੰਧਰ (ਬਿਊਰੋ) : ਗਿੱਪੀ ਗਰੇਵਾਲ ਦਾ ਅੱਜ ਜਨਮਦਿਨ ਹੈ ਤੇ ਇਸ ਖਾਸ ਦਿਨ 'ਤੇ ਗਿੱਪੀ ਨੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦਿੱਤਾ ਹੈ। ਇਹ ਸਰਪ੍ਰਾਈਜ਼ ਹੈ 'ਮੰਜੇ ਬਿਸਤਰੇ 2' ਦਾ ਟੀਜ਼ਰ, ਜੋ ਕਿ ਅੱਜ ਰਿਲੀਜ਼ ਹੋ ਗਿਆ ਹੈ। ਦੱਸਣਯੋਗ ਹੈ ਕਿ 'ਮੰਜੇ ਬਿਸਤਰੇ 2' ਸਾਲ 2019 'ਚ ਰਿਲੀਜ਼ ਹੋਣ ਵਾਲੀ ਗਿੱਪੀ ਦੀ ਪਹਿਲੀ ਫਿਲਮ ਹੈ। ਜੇਕਰ ਟੀਜ਼ਰ ਦੀ ਗੱਲ ਕੀਤੀ ਜਾਵੇ ਤਾਂ ਇਸ 'ਚ ਗਿੱਪੀ ਦੇ ਫਨੀ ਡਾਇਲਾਗਸ ਸੁਣਨ ਨੂੰ ਮਿਲ ਰਹੇ ਹਨ। ਟੀਜ਼ਰ 'ਚ ਨਛੱਤਰ ਗਿੱਲ ਦੀ ਦਮਦਾਰ ਆਵਾਜ਼ 'ਚ ਫਿਲਮ ਦਾ ਟਾਈਟਲ ਟਰੈਕ ਵੀ ਸੁਣਾਈ ਦੇ ਰਿਹਾ ਹੈ।

ਦੱਸਣਯੋਗ ਹੈ ਕਿ 'ਮੰਜੇ ਬਿਸਤਰੇ 2' ਹੰਬਲ ਮੋਸ਼ਨ ਪਿਕਚਰਸ ਦੇ ਬੈਨਰ ਹੇਠ ਬਣਾਈ ਗਈ ਹੈ, ਜਿਸ ਦਾ ਟੀਜ਼ਰ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਇਆ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਨੇ ਲਿਖਿਆ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਹਨ। ਫਿਲਮ ਨੂੰ ਬਲਜੀਤ ਸਿੰਘ ਦਿਓ ਡਾਇਰੈਕਟ ਕਰ ਰਹੇ ਹਨ। ਫਿਲਮ 'ਚ ਗਿੱਪੀ ਗਰੇਵਾਲ, ਸਿਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਸਰਦਾਰ ਸੋਹੀ ਤੇ ਹੋਬੀ ਧਾਲੀਵਾਲ ਸਮੇਤ ਕਈ ਸਿਤਾਰੇ ਅਹਿਮ ਭੂਮਿਕਾ 'ਚ ਹਨ। ਦੁਨੀਆ ਭਰ 'ਚ ਇਹ ਫਿਲਮ 12 ਅਪ੍ਰੈਲ, 2019 ਨੂੰ ਰਿਲੀਜ਼ ਹੋਵੇਗੀ।


Edited By

Rahul Singh

Rahul Singh is news editor at Jagbani

Read More