4 ਦਿਨਾਂ ਬਾਅਦ ਰਿਲੀਜ਼ ਹੋਵੇਗਾ 'ਮਰ ਗਏ ਓਏ ਲੋਕੋ' ਦਾ ਟਰੇਲਰ
8/9/2018 3:10:32 PM
ਜਲੰਧਰ (ਬਿਊਰੋ)— 31 ਅਗਸਤ ਨੂੰ ਸਿਨੇਮਾਘਰਾਂ 'ਚ ਦਾ ਸ਼ਿੰਗਾਰ ਬਣਨ ਨੂੰ ਤਿਆਰ ਹੈ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ'। ਦੱਸ ਦੇਈਏ ਕਿ ਇਸ ਫਿਲਮ ਦੇ ਟਰੇਲਰ ਪ੍ਰਤੀ ਲੋਕਾਂ ਦੀ ਬੇਸਬਰੀ ਦੇਖਣ ਨੂੰ ਮਿਲ ਰਹੀ ਹੈ। ਹਾਲ ਹੀ 'ਚ ਗੁਰਪ੍ਰੀਤ ਘੁੱਗੀ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ ਅਤੇ ਦੱਸਿਆ ਹੈ ਕਿ 'ਮਰ ਗਏ ਓਏ ਲੋਕੋ' ਦੇ ਟਰੇਲਰ ਆਉਣ 'ਚ ਸਿਰਫ 4 ਦਿਨ ਬਾਕੀ ਹਨ। 4 ਦਿਨਾਂ ਬਾਅਦ ਇਹ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਫਿਲਮ ਦਾ ਟਰੇਲਰ 4 ਦਿਨਾਂ ਬਾਅਦ ਯਾਨੀ ਕਿ 13 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ। ਇਹ ਟਰੇਲਰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ।
ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਦਾ ਟੀਜ਼ਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜੋ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਟਰੇਲਰ 'ਤੇ ਟਿਕੀਆਂ ਹੋਈਆਂ ਹਨ। 'ਮਰ ਗਏ ਓਏ ਲੋਕੋ' ਫਿਲਮ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਸਪਨਾ ਪੱਬੀ ਮੁੱਖ ਭੂਮਿਕਾ 'ਚ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਹੜੇ 'ਸੂਬੇਦਾਰ ਜੋਗਿੰਦਰ ਸਿੰਘ' ਵਰਗੀ ਸੁਪਰਹਿੱਟ ਪੰਜਾਬੀ ਫਿਲਮ ਬਣਾ ਚੁੱਕੇ ਹਨ। 'ਮਰ ਗਏ ਓਏ ਲੋਕੋ' ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਫਿਲਮ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਹੀ ਕਰ ਰਹੇ ਹਨ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ, 2018 ਨੂੰ ਰਿਲੀਜ਼ ਹੋਵੇਗੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ