'ਮਰ ਗਏ ਓਏ ਲੋਕੋ' ਦਾ ਗੀਤ 'ਫਿਊਲ' 17 ਅਗਸਤ ਨੂੰ ਹੋਵੇਗਾ ਰਿਲੀਜ਼

8/12/2018 5:58:50 PM

ਜਲੰਧਰ(ਬਿਊਰੋ)— 31 ਅਗਸਤ ਨੂੰ ਸਿਨੇਮਾਘਰਾਂ 'ਚ ਧਮਾਲ ਮਚਾਏਗੀ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ'। ਦੱਸ ਦੇਈਏ ਕਿ ਫਿਲਮ ਦਾ ਗੀਤ 'ਫਿਊਲ' 17 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਗਿੱਪੀ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਗੀਤ ਦਾ ਪੋਸਟਰ ਸ਼ੇਅਰ ਕਰਦਿਆਂ ਦਿੱਤੀ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਸੁਰੀਲੀ ਆਵਾਜ਼ 'ਚ ਗਾਇਆ ਹੈ। 'ਫਿਊਲ' ਗੀਤ ਦੇ ਬੋਲ ਰੇਵ ਹੰਜਰਾ ਨੇ ਲਿਖੇ ਹਨ ਅਤੇ ਮਿਊਜ਼ਿਕ ਸਨੈਪੀ ਨੇ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਨੂੰ ਸਨੈਪੀ ਦੇ ਬਰਥ ਡੇਅ ਵਾਲੇ ਦਿਨ ਹੀ ਰਿਲੀਜ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਫਿਲਮ ਦਾ ਟਰੇਲਰ 13 ਅਗਸਤ ਨੂੰ ਸ਼ਾਮ 6 ਵਜੇ ਦੇ ਕਰੀਬ ਰਿਲੀਜ਼ ਕੀਤਾ ਜਾਵੇਗਾ। ਫਿਲਮ ਦੇ ਟਰੇਲਰ ਨੂੰ ਲੋਕ ਬੇਸਬਰੀ ਨਾਲ ਉਡੀਕ ਰਹੇ ਹਨ। ਕੁਝ ਦਿਨ ਪਹਿਲਾਂ 'ਮਰ ਗਏ ਓਏ ਲੋਕੋ' ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜੋ ਲੋਕਾਂ ਨੂੰ ਖੂਬ ਹਸਾ ਰਿਹਾ ਹੈ।

ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਫਿਲਮ 'ਚ ਗਿੱਪੀ ਗਰੇਵਾਲ ਤੋਂ ਇਲਾਵਾ ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਸਪਨਾ ਪੱਬੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਹੜੇ 'ਸੂਬੇਦਾਰ ਜੋਗਿੰਦਰ ਸਿੰਘ' ਵਰਗੀ ਸੁਪਰਹਿੱਟ ਪੰਜਾਬੀ ਫਿਲਮ ਬਣਾ ਚੁੱਕੇ ਹਨ। 'ਮਰ ਗਏ ਓਏ ਲੋਕੋ' ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਫਿਲਮ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਨੇ ਹੀ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ 2018 ਨੂੰ ਰਿਲੀਜ਼ ਹੋਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News