ਕੱਲ ਨੂੰ ਰਿਲੀਜ਼ ਹੋਵੇਗਾ ਫਿਲਮ ''ਮਰ ਗਏ ਓਏ ਲੋਕੋ'' ਦਾ ਟਾਈਟਲ ਟਰੈਕ (ਵੀਡੀਓ)

7/31/2018 7:23:45 PM

ਜਲੰਧਰ (ਬਿਊਰੋ)— 31 ਅਗਸਤ, 2018 ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਦਾ ਟਾਈਟਲ ਟਰੈਕ ਕੱਲ ਯਾਨੀ 1 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਦੇ ਨਾਲ ਗੋਲਡਨ ਸਟਾਰ ਮਲਕੀਤ ਸਿੰਘ ਨੇ ਆਵਾਜ਼ ਦਿੱਤੀ ਹੈ, ਜਿਨ੍ਹਾਂ ਨੂੰ ਇਕੱਠਿਆਂ ਫਿਲਮ 'ਚ ਵੀ ਦੇਖਿਆ ਜਾਵੇਗਾ। ਹਾਲ ਹੀ 'ਚ ਇਕ ਵੀਡੀਓ ਗਿੱਪੀ ਗਰੇਵਾਲ ਵਲੋਂ ਸ਼ੇਅਰ ਕੀਤੀ ਗਈ ਹੈ, ਜਿਸ 'ਚ ਮਲਕੀਤ ਸਿੰਘ ਗੀਤ ਤੇ ਫਿਲਮ ਬਾਰੇ ਜਾਣਕਾਰੀ ਦੇ ਰਹੇ ਹਨ। ਅਜਿਹਾ ਪਹਿਲੀ ਵਾਰ ਹੈ ਜਦੋਂ ਗਿੱਪੀ ਗਰੇਵਾਲ ਤੇ ਮਲਕੀਤ ਸਿੰਘ ਇਕੱਠੇ ਕਿਸੇ ਗੀਤ 'ਚ ਨਜ਼ਰ ਆਉਣਗੇ।

ਫਿਲਮ 'ਮਰ ਗਏ ਓਏ ਲੋਕੋ' ਇਕ ਕਾਮੇਡੀ ਫਿਲਮ ਹੈ, ਜਿਸ 'ਚ ਗਿੱਪੀ ਗਰੇਵਾਲ, ਸਪਨਾ ਪੱਬੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਗਿੱਪੀ ਗਰੇਵਾਲ ਵਲੋਂ ਲਿਖੀ ਗਈ ਹੈ। ਫਿਲਮ ਪ੍ਰੋਡਿਊਸ ਵੀ ਗਿੱਪੀ ਗਰੇਵਾਲ ਨੇ ਕੀਤੀ ਹੈ। ਹੰਬਲ ਮਿਊਜ਼ਿਕ ਦੇ ਬੈਨਰ ਹੇਠ ਫਿਲਮ ਦਾ ਸੰਗੀਤ ਰਿਲੀਜ਼ ਹੋਵੇਗਾ। ਫਿਲਮ ਦਾ ਇਕ ਗੀਤ ਰਿਲੀਜ਼ ਹੋ ਚੁੱਕਾ ਹੈ, ਜਿਸ ਦਾ ਨਾਂ 'ਆਜਾ ਨੀ ਆਜਾ' ਹੈ। ਇਹ ਗੀਤ ਗੁਰੂ ਰੰਧਾਵਾ ਨੇ ਗਾਇਆ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News