13 ਅਗਸਤ ਨੂੰ ਰਿਲੀਜ਼ ਹੋਵੇਗਾ ਫਿਲਮ ''ਮਰ ਗਏ ਓਏ ਲੋਕੋ'' ਦਾ ਟਰੇਲਰ

Wednesday, August 8, 2018 8:08 PM
13 ਅਗਸਤ ਨੂੰ ਰਿਲੀਜ਼ ਹੋਵੇਗਾ ਫਿਲਮ ''ਮਰ ਗਏ ਓਏ ਲੋਕੋ'' ਦਾ ਟਰੇਲਰ

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਮਰ ਗਏ ਓਏ ਲੋਕੋ' ਦੇ ਟਰੇਲਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਜਿਹੜੀ ਛੇਤੀ ਹੀ ਖਤਮ ਹੋਣ ਜਾ ਰਹੀ ਹੈ। ਫਿਲਮ ਦਾ ਟਰੇਲਰ 5 ਦਿਨਾਂ ਬਾਅਦ ਯਾਨੀ ਕਿ 13 ਅਗਸਤ ਨੂੰ ਰਿਲੀਜ਼ ਹੋਵੇਗਾ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਦਿੱਤੀ ਹੈ। ਇਹ ਟਰੇਲਰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ।

'ਮਰ ਗਏ ਓਏ ਲੋਕੋ' ਦਾ ਟੀਜ਼ਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜਿਹੜਾ ਖੂਬ ਹਸਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਟਰੇਲਰ 'ਤੇ ਟਿਕੀਆਂ ਹੋਈਆਂ ਹਨ। ਫਿਲਮ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਸਪਨਾ ਪੱਬੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਹੜੇ 'ਸੂਬੇਦਾਰ ਜੋਗਿੰਦਰ ਸਿੰਘ' ਵਰਗੀ ਸੁਪਰਹਿੱਟ ਪੰਜਾਬੀ ਫਿਲਮ ਬਣਾ ਚੁੱਕੇ ਹਨ। 'ਮਰ ਗਏ ਓਏ ਲੋਕੋ' ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਫਿਲਮ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਹੀ ਕਰ ਰਹੇ ਹਨ। ਦੁਨੀਆ ਭਰ 'ਚ ਇਹ ਫਿਲਮ 31 ਅਗਸਤ, 2018 ਨੂੰ ਰਿਲੀਜ਼ ਹੋਵੇਗੀ।


Edited By

Rahul Singh

Rahul Singh is news editor at Jagbani

Read More