''ਮਿੰਦੋ ਤਸੀਲਦਾਰਨੀ'' ਦਾ ਪਹਿਲਾ ਗੀਤ ''ਵੀਰੇ ਦੀਏ ਸਾਲੀਏ'' ਰਿਲੀਜ਼ (ਵੀਡੀਓ)

Saturday, June 8, 2019 7:49 PM
''ਮਿੰਦੋ ਤਸੀਲਦਾਰਨੀ'' ਦਾ ਪਹਿਲਾ ਗੀਤ ''ਵੀਰੇ ਦੀਏ ਸਾਲੀਏ'' ਰਿਲੀਜ਼ (ਵੀਡੀਓ)

ਜਲੰਧਰ (ਬਿਊਰੋ)— 28 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਨਵੇਂ ਵਿਸ਼ੇ ਵਾਲੀ ਹਾਸਿਆਂ ਭਰਪੂਰ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਦਾ ਟਰੇਲਰ ਜਿਥੇ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ, ਉਥੇ ਹੀ ਦਰਸ਼ਕ ਫਿਲਮ ਦੇ ਮਿਊਜ਼ਿਕ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਫਿਲਮ ਦਾ ਪਹਿਲਾ ਗੀਤ 'ਵੀਰੇ ਦੀਏ ਸਾਲੀਏ' ਅੱਜ ਰਿਲੀਜ਼ ਕਰ ਦਿੱਤਾ ਗਿਆ ਹੈ। ਗਿੱਪੀ ਗਰੇਵਾਲ, ਰਾਜਵੀਰ ਜਵੰਦਾ ਤੇ ਮੰਨਤ ਨੂਰ ਦੀ ਆਵਾਜ਼ 'ਚ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦਕਿ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਜੱਸ ਰਿਕਾਰਡਸ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਨੱਚਣ-ਟੱਪਣ ਵਾਲੇ ਇਸ ਗੀਤ ਨੂੰ ਕਰਮਜੀਤ ਅਨਮੋਲ ਤੇ ਕਵਿਤਾ ਕੌਸ਼ਿਕ 'ਤੇ ਫਿਲਮਾਇਆ ਗਿਆ ਹੈ।

ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰੰਜੀਵ ਸਿੰਗਲਾ ਪ੍ਰੋਡਕਸ਼ਨ ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਫਿਲਮ ਨੂੰ ਅਵਤਾਰ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ। ਓਮਜੀ ਗਰੁੱਪ ਵਲੋਂ ਇਸ ਫਿਲਮ ਨੂੰ ਡਿਸਟ੍ਰੀਬਿਊਟ ਕੀਤਾ ਜਾਵੇਗਾ।


About The Author

Lakhan

Lakhan is content editor at Punjab Kesari