ਟਰੈਂਡਿੰਗ ''ਚ ਆਇਆ ''ਮਿੰਦੋ ਤਸੀਲਦਾਰਨੀ'' ਦਾ ਗੀਤ ''ਜੀਜੇ ਦੀਏ ਸਾਲੀਏ'' (ਵੀਡੀਓ)

6/10/2019 4:46:20 PM

ਜਲੰਧਰ (ਬਿਊਰੋ) — 28 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਦਾ ਟਰੇਲਰ ਜਿਥੇ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ, ਉਥੇ ਹੀ ਦਰਸ਼ਕ ਫਿਲਮ ਦੇ ਪਹਿਲੇ ਗੀਤ 'ਵੀਰੇ ਦੀਏ ਸਾਲੀਏ' ਨੂੰ ਖੂਬ ਪਿਆਰ ਦੇ ਰਹੇ ਹਨ। ਬੀਤੇ ਦਿਨੀਂ ਰਿਲੀਜ਼ ਹੋਏ ਇਸ ਗੀਤ ਨੂੰ ਯੂਟਿਊਬ 'ਤੇ 7 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।

PunjabKesari

ਇਹ ਗੀਤ ਯੂਟਿਊਬ 'ਤੇ ਟਰੈਂਡ ਵੀ ਕਰ ਰਿਹਾ ਹੈ। ਗਿੱਪੀ ਗਰੇਵਾਲ, ਰਾਜਵੀਰ ਜਵੰਦਾ ਤੇ ਮੰਨਤ ਨੂਰ ਦੀ ਆਵਾਜ਼ 'ਚ ਗਾਏ ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦਕਿ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਜੱਸ ਰਿਕਾਰਡਸ ਦੇ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਭੰਗੜੇ ਵਾਲੇ ਇਸ ਗੀਤ ਨੂੰ ਕਰਮਜੀਤ ਅਨਮੋਲ ਤੇ ਕਵਿਤਾ ਕੌਸ਼ਿਕ 'ਤੇ ਫਿਲਮਾਇਆ ਗਿਆ ਹੈ। 

ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰੰਜੀਵ ਸਿੰਗਲਾ ਪ੍ਰੋਡਕਸ਼ਨ ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਨੂੰ ਅਵਤਾਰ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ। ਫਿਲਮ 'ਚ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਅਹਿਮ ਭੂਮਿਕਾ ਨਿਭਾਈ ਹੈ।ਓਮਜੀ ਗਰੁੱਪ ਵਲੋਂ ਇਸ ਫਿਲਮ ਨੂੰ ਡਿਸਟ੍ਰੀਬਿਊਟ ਕੀਤਾ ਜਾਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News