ਡਾਂਸ ਵੀਡੀਓ ''ਚ ਦੇਖੋ ਮੌਨੀ ਰਾਏ ਦੀਆਂ ਹੌਟ ਅਦਾਵਾਂ, ਸੋਸ਼ਲ ਮੀਡੀਆ ''ਤੇ ਹੋਇਆ ਵਾਇਰਲ

9/21/2017 6:02:19 PM

ਮੁੰਬਈ— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਮੌਨੀ ਰਾਏ ਅਕਸਰ ਸੋਸ਼ਲ ਮੀਡੀਆ 'ਤੇ ਖੂਬ ਚਰਚਾ 'ਚ ਰਹਿੰਦੀ ਹੈ। ਹਾਲ ਹੀ ਮੌਨੀ ਰਾਏ ਦੇ ਡਾਂਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਮੌਨੀ ਰਾਏ ਡਾਂਸ ਦੀ ਪ੍ਰੈਕਟਿਸ ਕਰਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਨੇ ਇਹ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਇਹ ਮੈਂ ਨਵਾਂ ਡਾਂਸ ਸਿਖਿਆ ਹੈ।

 

A post shared by mon (@imouniroy) on


ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਫਾਲੋਅ ਕੀਤੀ ਜਾਣ ਵਾਲੀ ਮੌਨੀ ਰਾਏ ਟੀ. ਵੀ. ਅਦਾਕਾਰਾਂ 'ਚੋਂ ਇਕ ਹੈ। ਮੌਨੀ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਲਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਮੌਨੀ ਜਲਦ ਹੀ ਅਕਸ਼ੇ ਕੁਮਾਰ ਦੀ ਫਿਲਮ 'ਗੋਲਡ' ਦੇ ਰਾਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਸੀਰੀਅਲ 'ਨਾਗਿਨ' ਸੀਜ਼ਨ 3 ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾ ਸਕਦਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News